27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਤੀਰਅੰਦਾਜ਼ੀ ਮੁਕਾਬਲੇ 'ਚ ਡੀਪੀਐਸ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 19-07-2025
ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਸੋਨੀਪਤ 'ਚ ਸੀਬੀਐਸਈ ਨੌਰਥ ਜ਼ੋਨ-2 ਤੀਰਅੰਦਾਜ਼ੀ ਮੁਕਾਬਲੇ ਵਿੱਚ ਸ਼ਾਨਦਾਰ ਖੇਡ ਹੁਨਰ ਦਾ ਪ੍ਰਦਰਸ਼ਨ ਕੀਤਾ | ਅੰਡਰ-14 ਰਿਕਰਵ ਵਰਗ 'ਚ ਸਹਿਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਜਿੱਤਿਆ ਜਦੋਂ ਕਿ ਅਲਫਾਜ਼ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ | ਦੋਵਾਂ ਖਿਡਾਰੀਆਂ ਨੂੰ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਚੁਣਿਆ ਗਿਆ ਹੈ | ਸਕੂਲ ਪਿ੍ੰਸੀਪਲ ਡਾ. ਰਮਾ ਦਹੀਆ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਨਿਰੰਤਰ ਮਿਹਨਤ, ਆਤਮਵਿਸ਼ਵਾਸ ਤੇ ਸ਼ਾਨਦਾਰ ਸਿਖਲਾਈ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਖੇਡ ਕੋਚ ਹਿਮਾਂਸ਼ੂ ਸੋਨੀ ਅਤੇ ਰਵੀ ਕੰਬੋਜ ਨੇ ਖਿਡਾਰੀਆਂ ਦੇ ਸਮਰਪਣ ਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ ਤੇ ਆਉਣ ਵਾਲੇ ਮੁਕਾਬਲਿਆਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਗ੍ਰੀਨ ਇੰਡੀਆ ਮਿਸ਼ਨ 'ਤੇ ਪ੍ਰੋਗਰਾਮ ਤਹਿਤ ਵਾਤਾਵਰਨ ਬਚਾਓ ਰੈਲੀ ਕੱਢੀ ਅਗਲੀ ਖ਼ਬਰ ਕਿਸਾਨਾਂ ਨੇ ਮੀਂਹ ਦੇ ਪਾਣੀ ਨਾਲ ਸੁੱਕ ਰਹੀਆਂ ਗੁਆਰੇ ਅਤੇ ਨਰਮੇ ਦੀ ਫਸਲਾਂ ਵਾਹੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।