27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਗ੍ਰੀਨ ਇੰਡੀਆ ਮਿਸ਼ਨ 'ਤੇ ਪ੍ਰੋਗਰਾਮ ਤਹਿਤ ਵਾਤਾਵਰਨ ਬਚਾਓ ਰੈਲੀ ਕੱਢੀ

ਅਜੀਤ ਡੈਸਕ 19-07-2025
ਕਾਲਾਂਵਾਲੀ/ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸ੍ਰੀ ਚੈਤੰਨਿਆ ਟੈਕਨੋ ਸਕੂਲ ਕਾਲਾਂਵਾਲੀ ਵਿਖੇ ਗ੍ਰੀਨ ਇੰਡੀਆ ਮਿਸ਼ਨ ਤਹਿਤ ਵਾਤਾਵਰਣ ਬਚਾਓ ਪ੍ਰੋਗਰਾਮ ਗਿਆ | ਇਸ ਪ੍ਰੋਗਰਾਮ ਵਿੱਚ ਪਿੰਡ ਜਲਾਲਆਣਾ ਦੀ ਸਰਪੰਚ ਰਣਵੀਰ ਕੌਰ ਅਤੇ ਅਮਨਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਵਿੱਚ ਬੱਚਿਆਂ ਨੂੰ ਸਾਡੇ ਜੀਵਨ ਵਿੱਚ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇ ਕੇ ਮਾਰਗ ਦਰਸ਼ਨ ਕੀਤਾ ਗਿਆ | ਗ੍ਰੀਨ ਇੰਡੀਆ ਮਿਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਪਸਲਾ ਪ੍ਰਸਾਦ ਨੇ ਬੱਚਿਆਂ ਨੂੰ ਸਾਡੇ ਜੀਵਨ ਵਿੱਚ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਹਰ ਬੱਚੇ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਵੱਲੋਂ ਇੱਕ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸਕੂਲ ਦੇ ਪਿ੍ੰਸੀਪਲ ਪਸਲਾ ਪ੍ਰਸਾਦ ਅਤੇ ਮੁੱਖ ਮਹਿਮਾਨ ਰਣਵੀਰ ਕੌਰ ਨੇ ਹਰੀ ਝੰਡੀ ਦਿਖਾ ਕੇ ਕੀਤਾ | ਇਹ ਰੈਲੀ ਮੰਡੀ ਦੇ ਪੁਰਾਣੇ ਥਾਣਾ ਰੋਡ ਤੋਂ ਸ਼ੁਰੂ ਹੋ ਕੇ ਅਨਾਜ ਮੰਡੀ ਸਮੇਤ ਹੋਰ ਪ੍ਰਮੁੱਖ ਬਾਜ਼ਾਰਾਂ ਵਿੱਚੋਂ ਲੰਘਦੀ ਹੋਈ ਵਾਪਸ ਸਕੂਲ ਪਹੁੰਚੀ | ਇਸ ਰੈਲੀ ਰਾਹੀਂ ਲੋਕਾਂ ਨੂੰ ਰੁੱਖ ਲਾਉਣ ਅਤੇ ਵਾਤਾਵਾਰਣ ਬਚਾਉਣ ਲਈ ਜਾਗਰੂਕ ਕੀਤਾ ਗਿਆ | ਰੈਲੀ ਦੌਰਾਨ ਬੱਚਿਆਂ ਨੇ ਮੰਡੀ ਵਿੱਚ ਲੋਕਾਂ ਨੂੰ ਪੌਦੇ ਵੰਡੇ | ਸਕੂਲ ਦੇ ਪਿ੍ੰਸੀਪਲ ਪਸਲਾ ਪ੍ਰਸਾਦ ਨੇ ਬੱਚਿਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਦੋ ਥਾਵਾਂ 'ਤੇ ਮਨਾਉਣਾ ਮੰਦਭਾਗਾ-ਕਮੇਟੀ ਮੈਂਬਰ ਅਗਲੀ ਖ਼ਬਰ ਤੀਰਅੰਦਾਜ਼ੀ ਮੁਕਾਬਲੇ 'ਚ ਡੀਪੀਐਸ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।