29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 20-07-2025
ਨਵੀਂ ਦਿੱਲੀ, 19 ਜੁਲਾਈ (ਜਗਤਾਰ ਸਿੰਘ)-ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਾਇਆ ਗਿਆ ¢ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਾਏ ਗਏ ਇਸ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ¢ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਜੀਵਨ ਨਾਲ ਸਬੰਧਿਤ ਇਤਿਹਾਸਕ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ¢ ਉਨ੍ਹਾਂ ਦੱਸਿਆ ਕਿ ਗੁਰੂ ਹਰਿਕਿ੍ਸ਼ਨ ਸਾਹਿਬ ਨੇ ਉਸ ਵੇਲੇ ਚੱਲ ਰਹੀ ਭਿਆਨਕ ਚੇਚਕ ਦੀ ਬਿਮਾਰੀ ਤੋਂ ਮਨੁੱਖਤਾ ਨੂੰ ਮੁਕਤੀ ਦੁਆਈ ¢ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਛੋਟੀ ਉਮਰ ਵਿਚ ਹੀ ਕੌਮ ਨੂੰ ਵੱਡੀ ਸੇਧ ਦਿੱਤੀ ¢ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ¢ 350 ਸਾਲਾ ਸ਼ਹੀਦੀ ਦਿਹਾੜੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਬਹੁਤ ਵੱਡੀ ਪੱਧਰ 'ਤੇ ਸ਼ਤਾਬਦੀ ਸਮਾਗਮ ਮਨਾਇਆ ਜਾ ਰਿਹਾ ਹੈ ¢ ਇਸ ਮੌਕੇ ਉਨ੍ਹਾਂ ਨੇ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਸਾਰੇ ਸਮਾਗਮਾਂ ਦੀ ਸੰਖੇਪ ਜਾਣਕਾਰੀ ਵੀ ਸੰਗਤਾਂ ਨਾਲ ਸਾਂਝੀ ਕੀਤੀ ¢ ਉਨ੍ਹਾਂ ਕਿਹਾ ਕਿ ਸਾਡੀ ਟੀਚਾ ਹੈ ਕਿ ਗੁਰੂ ਸਾਹਿਬ ਦੇ ਸ਼ਹੀਦੀ ਸ਼ਤਾਬਦੀ ਮੌਕੇ ਅਸੀਂ ਇਸ ਇਤਿਹਾਸ ਨੂੰ ਘਰ-ਘਰ ਪਹੁੰਚਾਈਏ ¢ ਇਸ ਮੌਕੇ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਸ਼੍ਰੋਮਣੀ ਕੀਰਤਨੀਏ ਅਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ ¢
ਪਿਛਲੀ ਖ਼ਬਰ ਨਿੱਜੀ ਸਕੂਲਾਂ ਵਿਚ ਮਨਮਰਜ਼ੀ ਨਾਲ ਫ਼ੀਸਾਂ ਦੇ ਵਾਧੇ ਖ਼ਿਲਾਫ਼ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਉਸਾਰੂ ਪੱਤਰਕਾਰੀ ਦਾ ਪ੍ਰਤੀਕ : ਕਸ਼ਮੀਰ ਸਿੰਘ ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।