ਨਵੀਂ ਦਿੱਲੀ, 19 ਜੁਲਾਈ (ਜਗਤਾਰ ਸਿੰਘ)-ਯੂਨਾਈਟਿਡ ਪੇਰੈਂਟਸ ਵਾਇਸ (ਯੂਪੀਵੀ) ਦੇ ਬੈਨਰ ਹੇਠ ਨਿੱਜੀ ਸਕੂਲਾਂ ਦੀ ਮਨਮਾਨੀ ਵਿਰੁੱਧ ਲਗਭਗ ਤਿੰਨ ਦਰਜਨ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸੈਂਕੜੇ ਮਾਪਿਆਂ ਨੇ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ¢ ਮਾਪਿਆਂ ਨੇ ਸਕੂਲਾਂ 'ਤੇ ਮਨਮਾਨੀ ਫ਼ੀਸ ਵਾਧੇ ਦਾ ਦੋਸ਼ ਲਗਾਉਣ ਦੇ ਨਾਲ ਹੀ, ਦਿੱਲੀ ਸਰਕਾਰ ਦੇ ਫ਼ੀਸ ਰੈਗੂਲੇਸ਼ਨ ਆਰਡੀਨੈਂਸ 2025 ਦਾ ਵਿਰੋਧ ਵੀ ਕੀਤਾ ¢ ਵਿਦਿਆਰਥੀਆਂ ਦੇ ਮਾਪਿਆਂ ਨੇ ਦੋਸ਼ ਲਗਾਇਆ ਕਿ ਇਹ ਆਰਡੀਨੈਂਸ ਬਿਨਾਂ ਕਿਸੇ ਸਲਾਹ-ਮਸ਼ਵਰੇ ਦੇ ਲਾਗੂ ਕੀਤਾ ਗਿਆ ਹੈ, ਜੋ ਸਿੱਖਿਆ ਦੇ ਖੇਤਰ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਘਾਟ ਨੂੰ ਦਰਸਾਉਂਦਾ ਹੈ ¢ ਇਸ ਤੋਂ ਇਲਾਵਾ, ਮਾਪਿਆਂ ਨੇ ਵਿਦਿਆਰਥੀਆਂ ਨੂੰ ਪਰੇਸ਼ਾਨ ਕਰਨ ਅਤੇ ਪ੍ਰਾਈਵੇਟ ਸਕੂਲਾਂ ਦੁਆਰਾ ਅਣਅਧਿਕਾਰਤ ਫ਼ੀਸ ਵਸੂਲੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ¢ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ 30 ਜੂਨ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲਣ ਲਈ ਤਿੰਨ ਘੰਟੇ ਤੋਂ ਵੱਧ ਇੰਤਜ਼ਾਰ ਕੀਤਾ, ਪਰ ਮੁਲਾਕਾਤ ਨਹੀਂ ਹੋ ਸਕੀ ¢ ਯੂਪੀਵੀ ਦੇ ਇੱਕ ਵਫ਼ਦ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਗਈ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਗੱਲਬਾਤ ਦਾ ਭਰੋਸਾ ਦਿੱਤਾ ਸੀ¢ ਹਾਲਾਂਕਿ, ਇਸ ਤੋਂ ਬਾਅਦ ਦੋ ਈਮੇਲ ਭੇਜਣ ਤੋਂ ਬਾਅਦ, ਕੋਈ ਜਵਾਬ ਨਹੀਂ ਮਿਲਿਆ ¢ ਜਿਸ ਤੋਂ ਬਾਅਦ ਨਿਰਾਸ਼ ਹੋ ਕੇ ਉਨ੍ਹਾਂ ਨੂੰ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ¢ ਮਾਪਿਆਂ ਨੇ ਇਹ ਵੀ ਕਿਹਾ ਕਿ ਨਿੱਜੀ ਸਕੂਲਾਂ ਦੀ ਮਨਮਾਨੀ ਵਿਰੁੱਧ ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ¢ ਸਰਕਾਰ ਨੂੰ ਮਾਪਿਆਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ ¢ ਤਸਵੀਰ 19 ਡੀ.ਐੱਲ.ਆਈ. ਸ਼ਿਆਮ 03,04