29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਾਬਕਾ ਕੇਂਦਰੀ ਮੰਤਰੀ ਗੋਇਲ ਦੀ ਅਗਵਾਈ 'ਚ ਲਵਾਰਿਸ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਪ੍ਰਦਰਸ਼ਨ

ਅਜੀਤ ਡੈਸਕ 20-07-2025
ਨਵੀਂ ਦਿੱਲੀ, 19 ਜੁਲਾਈ (ਜਗਤਾਰ ਸਿੰਘ)-ਲਵਾਰਿਸ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਵਿਜੇ ਗੋਇਲ ਦੀ ਅਗਵਾਈ 'ਚ ਅੱਜ ਜੰਤਰ ਮੰਤਰ ਵਿਖੇ ਇੱਕ ਪ੍ਰਦਰਸ਼ਨ ਕੀਤਾ ਗਿਆ ¢ ਜਿਸ ਵਿਚ ਦਿੱਲੀ-ਐਨ.ਸੀ.ਆਰ. ਤੋਂ ਵੱਖ-ਵੱਖ ਲੋਕਾਂ ਨੇ ਹਿੱਸਾ ਲਿਆ ¢ ਦੱਸਣਯੋਗ ਹੈ ਕਿ ਦਿੱਲੀ ਸਮੇਤ ਦੇਸ਼ ਭਰ ਵਿਚ ਸੜਕਾਂ 'ਤੇ ਘੁੰਮ ਰਹੇ ਲਵਾਰਿਸ ਕੁੱਤਿਆਂ ਦੀ ਸਮੱਸਿਆ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਅਤੇ ਇਸ ਮੁੱਦੇ ਨੂੰ ਲੈ ਕੇ ਵਿਜੈ ਗੋਇਲ ਇੱਕ ਵੱਡਾ ਅੰਦੋਲਨ ਚਲਾ ਰਹੇ ਹਨ ¢ ਪ੍ਰਦਰਸ਼ਨ ਦੌਰਾਨ ਸਾਬਕਾ ਕੇਂਦਰੀ ਮੰਤਰੀ ਵਿਜੈ ਗੋਇਲ ਨੇ ਕਿਹਾ ਕਿ ਲਵਾਰਿਸ ਕੁੱਤਿਆਂ ਦੀ ਸਮੱਸਿਆ ਹੁਣ ਇੱਕ ਵੱਡਾ ਮੁੱਦਾ ਬਣ ਗਈ ਹੈ ਅਤੇ ਦੇਸ਼ ਭਰ ਵਿੱਚ ਬਹੁਤ ਸਾਰੇ ਲੋਕ ਇਨ੍ਹਾਂ ਕੁੱਤਿਆਂ ਦੇ ਹਮਲਿਆਂ ਦਾ ਸ਼ਿਕਾਰ ਹੋ ਚੁੱਕੇ ਹਨ¢ ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਅਤੇ ਸਭ ਤੋਂ ਵੱਡੀ ਮੰਗ ਹੈ ਕਿ ਸਾਰੇ ਲਵਾਰਿਸ ਕੁੱਤਿਆਂ ਦੀ 100ਫ਼ੀਸਦੀ ਨਸਬੰਦੀ ਕੀਤੀ ਜਾਵੇ ¢ ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਦਿੱਲੀ ਨਗਰ ਨਿਗਮ (ਐਮਸੀਡੀ), ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਿਲ ਕੇ ਇੱਕ ਠੋਸ ਰਣਨੀਤੀ ਬਣਾਉਣੀ ਪਵੇਗੀ ¢ ਵਿਜੇ ਗੋਇਲ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸਿਰਫ਼ ਵਿਰੋਧ ਕਰਨਾ ਨਹੀਂ ਹੈ, ਸਗੋਂ ਇੱਕ ਅਜਿਹੀ ਪ੍ਰਣਾਲੀ ਬਣਾਉਣਾ ਹੈ ਜੋ ਇਸ ਸਮੱਸਿਆ ਦਾ ਸਥਾਈ ਹੱਲ ਪ੍ਰਦਾਨ ਕਰ ਸਕੇ ¢ ਉਨ੍ਹਾਂ ਸੁਝਾਅ ਦਿੱਤਾ ਕਿ ਨਸਬੰਦੀ ਦੇ ਨਾਲ-ਨਾਲ, ਲਵਾਰਿਸ ਕੁੱਤਿਆਂ ਲਈ ਵਿਸ਼ੇਸ਼ ਆਸਰਾ ਅਸਥਾਨ ਬਣਾਏ ਜਾਣੇ ਚਾਹੀਦੇ ਹਨ ਅਤੇ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓ.) ਨੂੰ ਵੀ ਉਨ੍ਹਾਂ ਦੀ ਦੇਖਭਾਲ ਲਈ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ ¢
ਪਿਛਲੀ ਖ਼ਬਰ ਖੋਹਬਾਜ਼ੀ ਦੇ ਕੇਸਾਂ 'ਚੋਂ ਦੋ ਬਰੀ ਅਗਲੀ ਖ਼ਬਰ ਨਿੱਜੀ ਸਕੂਲਾਂ ਵਿਚ ਮਨਮਰਜ਼ੀ ਨਾਲ ਫ਼ੀਸਾਂ ਦੇ ਵਾਧੇ ਖ਼ਿਲਾਫ਼ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।