29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 20-07-2025
ਨਾਰਾਇਣਗੜ੍ਹ, 19 ਜੁਲਾਈ (ਪੀ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਅਤੇ ਰਾਗੀ ਤੇ ਕਥਾਵਾਚਕ ਫਰਿੰਦਰਪਾਲ ਸਿੰਘ ਵਲੋਂ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਰਾਗੀ ਫਰਿੰਦਰ ਪਾਲ ਨੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਦੱਸਿਆ ਕਿ ਗੁਰੂ ਸਾਹਿਬ ਦਾ ਜਨਮ ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਘਰ ਮਾਤਾ ਕਿਸ਼ਨ ਕੌਰ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ ਸੀ | ਜਦੋਂ ਉਨ੍ਹਾਂ ਦੇ ਵੱਡੇ ਭਰਾ ਰਾਮ ਰਾਏ ਨੂੰ ਉਨ੍ਹਾਂ ਦੇ ਪਿਤਾ ਗੁਰੂ ਹਰਿਰਾਏ ਸਾਹਿਬ ਨੇ ਔਰੰਗਜ਼ੇਬ ਦੇ ਸੱਦੇ 'ਤੇ ਦਿੱਲੀ ਭੇਜਿਆ ਸੀ ਤਾਂ ਰਾਮ ਰਾਏ ਨੇ ਔਰੰਗਜ਼ੇਬ ਦੇ ਪ੍ਰਭਾਵ ਹੇਠ ਗੁਰਬਾਣੀ ਦੀ ਪੰਗਤੀ 'ਮਿੱਟੀ ਮੁਸਲਮਾਨ ਕੀ ਪੇੜੇ ਭਈ ਕੁੰਮੀਆਰ ਤੋਂ ਮਿੱਟੀ ਬੇਈਮਾਨ ਕੀ' 'ਚ ਬਦਲ ਦਿੱਤਾ ਸੀ ਅਤੇ ਜਦੋਂ ਗੁਰੂ ਹਰਿਰਾਏ ਸਾਹਿਬ ਜੀ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਰਾਮ ਰਾਏ ਨੂੰ ਸਾਰੀ ਉਮਰ ਮੱਥਾ ਨਹੀਂ ਲਗਾਉਣਗੇ ਅਤੇ ਉਨ੍ਹਾਂ ਆਪਣੇ ਛੋਟੇ ਪੁੱਤਰ ਸ੍ਰੀ ਹਰਿਕਿ੍ਸ਼ਨ ਸਾਹਿਬ ਨੂੰ ਗੱਦੀ 'ਤੇ ਬਿਠਾਇਆ | ਉਸ ਸਮੇਂ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੀ ਉਮਰ ਲਗਪਗ 5 ਸਾਲ ਦੀ ਸੀ, ਜਿਨ੍ਹਾਂ ਨੇ ਦੁਨੀਆਂ ਨੂੰ ਤਾਰਨ ਦਾ ਕੰਮ ਕੀਤਾ ਤੇ ਲੋਕਾਂ ਦੇ ਦੁੱਖ-ਦਰਦ ਦੂਰ ਕੀਤੇ | ਜਦੋਂ ਉਹ ਦਿੱਲੀ ਦੇ ਰਾਜਾ ਜੈ ਸਿੰਘ ਦੇ ਸੱਦੇ 'ਤੇ ਦਿੱਲੀ ਗਏ ਤਾਂ ਉਹ ਸ੍ਰੀ ਕੀਰਤਪੁਰ ਸਾਹਿਬ ਤੋਂ ਚੱਲ ਕੇ ਕਈ ਥਾਵਾਂ ਤੋਂ ਹੁੰਦੇ ਹੋਏ ਪੰਜੋਖਰਾ ਸਾਹਿਬ ਪਹੁੰਚੇ ਅਤੇ ਪੰਜੋਖਰਾ ਸਾਹਿਬ 'ਚ ਹੰਕਾਰੀ ਪੰਡਿਤ ਲਾਲ ਚੰਦ ਦੇ ਹੰਕਾਰ ਨੂੰ ਤੋੜਿਆ ਅਤੇ ਬੋਲੇ ਤੇ ਗੂੰਗੇ ਛੱਜੂ ਜੀਵਰ ਤੋਂ ਗੀਤਾ ਦਾ ਅਨੁਵਾਦ ਕਰਵਾਇਆ, ਜਿਥੇ ਕਿ ਅੱਜ ਕੱਲ੍ਹ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਸੁਸ਼ੋਭਿਤ ਹੈ ਅਤੇ ਫਿਰ ਇਥੋਂ ਉਹ ਦਿੱਲੀ ਵਿਖੇ ਰਾਜਾ ਜੈ ਸਿੰਘ ਦੇ ਬੰਗਲੇ ਵਿਖੇ ਪਹੁੰਚੇ ਅਤੇ ਰਾਜੇ ਦੀ ਰਾਣੀ ਦਾ ਵਹਿਮ ਦੂਰ ਕੀਤਾ ਤੇ ਆਪਣਾ ਅਸ਼ੀਰਵਾਦ ਦਿੱਤਾ, ਜਿਥੇ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਸੁਸ਼ੋਭਿਤ ਹੈ | ਦਿੱਲੀ ਵਿਖੇ ਫੈਲੀ ਚੇਚਕ ਦੀ ਬਿਮਾਰੀ ਦਾ ਇਲਾਜ ਕਰਕੇ ਸਮੇਂ ਗੁਰੂ ਸਾਹਿਬ ਖ਼ੁਦ ਬਿਮਾਰੀ ਤੋਂ ਪੀੜਤ ਹੋ ਗਏ ਤੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਬਚਨ ਕੀਤਾ ਕਿ 'ਬਾਬਾ ਬਸੇ ਗ੍ਰਾਮ ਬਕਾਲੇ' | ਉਨ੍ਹਾਂ ਸੰਗਤਾਂ ਨੂੰ ਬਾਣੀ ਨਾਲ ਜੁੜਨ ਅਤੇ ਨਮ ਜਪਣ ਦਾ ਸੱਦਾ ਦਿੱਤਾ | ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਸੁਰਜੀਤ ਸਿੰਘ ਕਪੂਰ, ਰਾਜਾ ਭਾਟੀਆ, ਗਗਨਦੀਪ ਸਿੰਘ, ਦਰਸ਼ਨ ਸਿੰਘ ਭਾਟੀਆ, ਬਲਵਿੰਦਰ ਸਿੰਘ, ਮਨੋਹਰ ਚਾਨਣਾ, ਡਾ. ਗੁਰਚਰਨ ਸਿੰਘ, ਰਾਜੂ ਮੱਕੜ, ਹਰਬੰਸ ਸਿੰਘ, ਹਰਭਜਨ ਸਿੰਘ, ਜਸਬੀਰ ਖੁਰਾਣਾ, ਜਗਜੀਤ ਸਿੰਘ, ਸਰਵਜੀਤ ਸਿੰਘ, ਹਰਬੰਸ ਸਿੰਘ, ਬਲਜੀਤ ਸਿੰਘ ਤੇ ਪੁਨੀਤ ਸੇਠੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਕੰਟਰੈਕਟਡ ਹੈਲਥ ਵਰਕਰਜ਼ ਯੂਨੀਅਨ ਨੇ ਮੰਗਾਂ ਦੀ ਪੂਰਤੀ ਲਈ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਯਮੁਨਾਨਗਰ ਦੀ ਹੱਦ ਅੰਦਰ ਪੈਂਦੀਆਂ ਨਦੀਆਂ, ਨਹਿਰਾਂ ਤੇ ਤਲਾਬਾਂ 'ਚ ਨਹਾਉਣ 'ਤੇ ਪਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।