ਸਿਰਸਾ, 19 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸਰਕਾਰੀ ਹਸਪਤਾਲ ਦੇ ਬਾਹਰ ਕੰਟਰੈਕਟਡ ਹੈਲਥ ਵਰਕਰਜ਼ ਯੂਨੀਅਨ ਨਾਲ ਸਬੰਧਤ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਯੂਨੀਅਨ ਦੇ ਸੂਬਾਈ ਆਗੂ ਮਨੀਸ਼ ਕੁਮਾਰ ਤੇ ਪ੍ਰਦੀਪ ਕੁਮਾਰ ਨੇ ਸਾਂਝੇ ਤੌਰ 'ਤੇ ਕੀਤੀ | ਸਰਕਾਰੀ ਹਸਪਤਾਲ ਦੇ ਬਾਹਰ ਪ੍ਰਦਰਸ਼ਨਕਾਰੀ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਈਪੀਐਫ, ਈਐਸਆਈ ਤੇ ਹੋਰ ਕਈ ਮੰਗਾਂ ਲੰਮੇ ਸਮੇਂ ਤੋਂ ਲੰਮਕਦੀਆਂ ਆ ਰਹੀਆਂ ਹਨ | ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਜਿਸ ਕਾਰਨ ਕਰਮਚਾਰੀਆਂ 'ਚ ਭਾਰੀ ਗੁਸਾ ਹੈ | ਉਨ੍ਹਾਂ ਨੈ ਕਿਹਾ ਕਿ ਨੌਕਰੀ ਸੁਰੱਖਿਆ ਐਕਟ 2024 ਜੋ ਕਿ ਇੱਕ ਮਹੱਤਵਪੂਰਨ ਮੁੱਦਾ ਹੈ | ਇਸ ਮੁੱਦੇ ਨੂੰ ਲੈ ਕੇ ਸਰਕਾਰ ਵਿਰੁੱਧ ਅੰਦੋਲਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ ਸ਼ਰਮਾ, ਸਾਬਕਾ ਪ੍ਰਧਾਨ ਸੁਨੀਲ ਕੁਲੜੀਆ, ਕੁਲਵਿੰਦਰ ਕੌਰ, ਯੋਗੇਸ਼ ਸੈਨ, ਸੂਰਜ ਕੰਬੋਜ, ਵਿਨੋਦ, ਅਰੁਣ ਜੋਸ਼ੀ, ਕੁਲਦੀਪ ਪਲੰਬਰ, ਰਾਮਨਿਵਾਸ ਪਲੰਬਰ, ਲਖਵੀਰ ਸਿੰਘ ਮਾਲੀ, ਪ੍ਰਵੀਨ, ਰਣਜੀਤ ਆਦਿ ਹਾਜ਼ਰ ਸਨ |