ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)-ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸ਼੍ਰੀ ਦਰਬਾਰ ਸਾਹਿਬ 'ਤੇ ਧਮਾਕਾ ਕਰਨ ਸਬੰਧੀ ਰੋਜ਼ਾਨਾ ਮਿਲ ਰਹੀਆਂ ਧਮਕੀਆਂ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਤੇ ਇਸ ਸਾਜਿਸ਼ ਪਿੱਛੇ ਸ਼ਾਮਲ ਲੋਕਾਂ ਨੂੰ ਗਿ੍ਫ਼ਤਾਰ ਕਰਕੇ ਤੁਰੰਤ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ¢ ਫਾਊਾਡੇਸ਼ਨ ਦੇ ਕਾਰਜਕਾਰੀ ਮੈਂਬਰ ਮੰਗਾ ਸਿੰਘ ਨੇ ਕਿਹਾ ਕਿ ਜਾਣਕਾਰੀ ਮੁਤਾਬਿਕ ਇਸ ਮਾਮਲੇ 'ਚ ਇੱਕ ਗਿ੍ਫ਼ਤਾਰੀ ਕੀਤੀ ਗਈ ਹੈ ਪਰ ਹੈਰਾਨੀ ਦੀ ਗੱਲ ਹੈ ਈਮੇਲ ਰਾਹੀਂ ਧਮਕੀ ਦੇਣ ਦਾ ਸਿਲਸਿਲਾ ਜਾਰੀ ਹੈ¢ ਉਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਭ ਤੋਂ ਵੱਡੀ ਧਾਰਮਿਕ ਪਵਿੱਤਰਤਾ ਵਾਲੀ ਥਾਂ ਹੈ, ਜਿੱਥੇ ਦੁਨੀਆਂ ਭਰ ਤੋਂ ਹਰ ਧਰਮ ਦੇ ਲੋਕ ਸਤਿਕਾਰ ਨਾਲ ਸਿਰ ਨਿਵਾਉਂਦੇ ਹਨ ਤੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੁੰਦੇ ਹਨ ¢ ਉਨ੍ਹਾਂ ਕਿਹਾ ਕਿ ਇੰਝ ਪ੍ਰਤੀਤ ਹੁੰਦਾ ਹੈ ਕਿ ਇਹ ਧਮਕੀਆਂ ਦੇਣ ਦੀ ਸਾਰੀ ਕਵਾਇਦ ਪਿੱਛੇ ਕੋਈ ਵੱਡੀ ਸਾਜਿਸ਼ ਹੈ, ਜਿਸ ਨਾਲ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਸਕਦੀ ਹੈ ¢ ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ 'ਚ ਕਿਸੀ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਲਾਪਰਵਾਹੀ ਨਾ ਵਰਤੀ ਜਾਵੇ ¢