28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪ੍ਰਕਾਸ਼ ਪੁਰਬ ਮੌਕੇ 'ਗੁਰਬਾਜ਼ 1313 ਫਾਊਾਡੇਸ਼ਨ' ਨੇ ਬੂਟੇ ਵੰਡੇ

ਅਜੀਤ ਡੈਸਕ 21-07-2025
ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)-ਇੱਥੋਂ ਦੀ ਸੁਹਿਰਦ ਸੰਸਥਾ 'ਗੁਰਬਾਜ਼ 1313 ਫਾਊਾਡੇਸ਼ਨ' ਵਲੋਂ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਉਪਰਾਲਾ ਕਰਦੇ ਹੋਏ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ 5 ਬਲਾਕ ਵਿਸ਼ਨੂੰ ਗਾਰਡਨ ਵਿਖੇ ਬੂਟੇ ਵੰਡੇ ਗਏ ¢ ਇਸ ਮੌਕੇ ਸੰਸਥਾ ਵਲੋਂ ਵੱਡੀ ਗਿਣਤੀ ਵਿਚ ਬੂਟੇ ਵੰਡ ਕੇ ਵਾਤਾਵਰਨ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੱਤਾ ਗਿਆ ¢ ਸੰਸਥਾ ਦੇ ਪ੍ਰਧਾਨ ਗੁਰਚਰਨ ਸਿੰਘ ਬਾਜਵਾ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਉਚਾਰੀ ਇਲਾਹੀ ਬਾਣੀ ਸਾਨੂੰ ਕੁਦਰਤ ਨਾਲ ਪਿਆਰ ਕਰਨ ਦਾ ਸੁਨੇਹਾ ਦਿੰਦੀ ਹੈ, ਇਸ ਲਈ ਸਾਨੂੰ ਗੁਰੂ ਸਾਹਿਬ ਦੇ ਬਚਨਾਂ ਅਨੁਸਾਰ ਧਰਤੀ ਰੂਪੀ ਬਗੀਚੇ ਦੀ ਗੁਆਚੀ ਹੋਈ ਖ਼ੂਬਸੂਰਤੀ ਨੂੰ ਮੁੜ ਸੁਰਜੀਤ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਫਿਰ ਉਨ੍ਹਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ ¢ ਇਸ ਮੌਕੇ ਸੰਸਥਾ ਨਾਲ ਜੁੜੇ ਹੋਰ ਅਹੁਦੇਦਾਰ, ਰਾਜਿੰਦਰ ਸਿੰਘ ਜਸਮੇਰ ਸਿੰਘ, ਇੰਦਰਪਾਲ ਸਿੰਘ, ਸ਼ਰਨਜੀਤ ਸਿੰਘ, ਮਨਿੰਦਰ ਸਿੰਘ, ਕੇਵਲ ਸਿੰਘ, ਰਜਿੰਦਰ ਸਿੰਘ, ਜਸਵਿੰਦਰ ਸਿੰਘ ਰੋਮੀ, ਕਰਮਜੀਤ ਸਿੰਘ ਤੇ ਚਰਨਪ੍ਰੀਤ ਸਿੰਘ ਵੀ ਮੌਜੂਦ ਸਨ ¢
ਪਿਛਲੀ ਖ਼ਬਰ ਸਰਨਾ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਅਗਲੀ ਖ਼ਬਰ ਔਰੰਗਜ਼ੇਬ ਬਾਰੇ ਮੁੱਖ ਮੰਤਰੀ ਫੜਨਵੀਸ ਦੇ ਬਿਆਨ ਦੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।