ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ 'ਚ ਦਿੱਲੀ ਪ੍ਰਦੇਸ਼ ਵਰਕਿੰਗ ਕਮੇਟੀ ਤੇ ਅਹੁਦੇਦਾਰਾਂ ਦੀ ਮੀਟਿੰਗ 'ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਨੇੜੇ ਆ ਰਹੀਆਂ ਆਮ ਚੋਣਾਂ ਦੇ ਸੰਬੰਧ 'ਚ ਭਖਵੀਂ ਵਿਚਾਰ ਚਰਚਾ ਕੀਤੀ ਗਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਨਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ 'ਚ ਕੀਤੇ ਜਾਣ ਵਾਲੇ ਸਮਾਗਮਾਂ ਲਈ ਚਾਰ ਦਿਨ ਦੇ ਸਮਾਗਮ ਦਿੱਲੀ 'ਚ ਵੀ ਕਰਵਾਉਣ ਦੀ ਬੇਨਤੀ ਸਵੀਕਾਰ ਕੀਤੀ ਗਈ ਹੈ ਜਿਸ ਤਹਿਤ ਦਿੱਲੀ ਵਿਚ ਵੱਖ-ਵੱਖ ਪੱਧਰ 'ਤੇ ਗੁਰਮਤਿ ਸਮਾਗਮ ਤੇ ਸੈਮੀਨਾਰ ਕਰਾਏ ਜਾਣਗੇ¢ ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ 'ਤੇ ਕਾਬਜ਼ ਧੜੇ ਵਲੋਂ ਆਮ ਚੋਣਾਂ ਨਾ ਹੋਣ ਦਾ ਭਰਮ ਸਿਰਜਿਆ ਜਾ ਰਿਹਾ ਹੈ ਜਦਕਿ ਸਚਾਈ ਇਹ ਹੈ ਕਿ ਚੋਣਾਂ 6 ਮਹੀਨੇ ਦੇ ਅੰਦਰ-ਅੰਦਰ ਹੋਣ ਜਾ ਰਹੀਆਂ ਹਨ ¢ ਇਸ ਲਈ ਸਮੂਹ ਵਰਕਰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਵੱਧ ਚੜ੍ਹ ਕੇ ਵੋਟਾਂ ਬਣਾਉਣ ¢ ਸਰਨਾ ਨੇ ਕਿਹਾ ਕਿ ਚੋਣਾਂ ਲਈ ਉਮੀਦਵਾਰ ਸਥਾਨਕ ਸੰਗਤ ਤੇ ਪਾਰਟੀ ਵਰਕਰਾਂ ਦੀ ਸਲਾਹ ਨਾਲ ਹੀ ਚੁਣੇ ਜਾਣਗੇ ¢ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਵਲੋਂ ਸਿੱਖ ਮਰਿਆਦਾ ਦੀਆਂ ਧੱਜੀਆਂ ਉਡਾਉਣ ਤੇ ਸਿੱਖ ਮਸਲਿਆਂ 'ਚ ਨਾ ਸਿਰਫ਼ ਚੁੱਪ ਰਹਿਣ ਸਗੋਂ ਕੌਮ ਦੀ ਪਿੱਠ 'ਚ ਛੁਰਾ ਮਾਰਨ ਦਾ ਹਵਾਲਾ ਦਿੱਤਾ¢ ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਕਿਸ ਮੂੰਹ ਨਾਲ ਸ਼ਤਾਬਦੀ ਸਮਾਗਮ ਮਨਾਉਣ ਦੀਆਂ ਗੱਲਾਂ ਕਰ ਰਹੀ ਹੈ ਜਦੋਂ ਕਿ ਕਮੇਟੀ ਭਾਈ ਲੱਖ ਸ਼ਾਹ ਵਣਜਾਰੇ ਤੇ ਭਾਈ ਮੱਖਣ ਸ਼ਾਹ ਲੁਬਾਣਾ ਵਰਗੇ ਗੁਰਸਿੱਖਾਂ ਦੀਆਂ ਸੇਵਾ 'ਚ ਦਿੱਤੀਆਂ ਜ਼ਮੀਨਾਂ ਨਿਲਾਮ ਕਰਨ ਨੂੰ ਫਿਰਦੀ ਹੈ ¢