28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਸੰਮਤੀ ਹਰਿਆਣਾ ਵਲੋਂ ਪ੍ਰਦਰਸ਼ਨ

ਅਜੀਤ ਡੈਸਕ 21-07-2025
ਰਤੀਆ, 20 ਜੁਲਾਈ (ਬੇਅੰਤ ਕੌਰ ਮੰਡੇਰ)- ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਸੰਮਤੀ ਹਰਿਆਣਾ ਦੀ ਸੂਬਾ ਕਮੇਟੀ ਦੇ ਸੱਦੇ 'ਤੇ, ਹਰਿਆਣਾ ਵਿਚ ਭਾਜਪਾ ਸਰਕਾਰ ਵਿਰੁੱਧ ਇੱਕ ਹਫ਼ਤੇ ਤੋਂ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸਰਕਾਰ ਦੇ ਪੁਤਲੇ ਸਾੜਨ ਦੇ ਪ੍ਰੋਗਰਾਮ ਤਹਿਤ, ਪਿਛਲੇ ਦਿਨ ਪ੍ਰਦੀਪ ਸ਼ੇਖੂਪੁਰ ਸੋਤਰ ਦੀ ਅਗਵਾਈ ਹੇਠ ਕਈ ਪਿੰਡਾਂ ਵਿਚ ਸਰਕਾਰ ਦੇ ਪੁਤਲੇ ਫੂਕੇ ਗਏ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਨਦੀਪ ਨਾਥਵਾਨ ਨੇ ਕਿਹਾ ਕਿ ਸਰਕਾਰ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ, ਭਾਜਪਾ ਦੇ ਰਾਜ ਵਿਚ ਕਿਸਾਨਾਂ ਨੂੰ ਡੀ.ਏ.ਪੀ. ਖਾਦ ਨਹੀਂ ਮਿਲ ਰਹੀ, ਨਕਲੀ ਖਾਦ ਵੇਚੀ ਜਾ ਰਹੀ ਹੈ, ਕਿਸਾਨ ਖਾਦ ਲੈਣ ਲਈ ਲਾਈਨਾਂ ਵਿਚ ਖੜ੍ਹੇ ਹਨ | ਇਸ ਤੋਂ ਇਲਾਵਾ, ਸਰਕਾਰ ਨੇ ਬਿਜਲੀ ਦੇ ਬਿੱਲਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ, ਜਿਸ ਨਾਲ ਲੋਕਾਂ 'ਤੇ ਵਿੱਤੀ ਬੋਝ ਵਧੇਗਾ | ਮਨਦੀਪ ਨਾਥਵਾਨ ਨੇ ਕਿਹਾ ਕਿ ਦੋ ਹਫ਼ਤਿਆਂ ਤੋਂ ਨਹਿਰਾਂ ਵਿਚ ਪਾਣੀ ਦੀ ਮੰਗ ਹੈ, ਐਚ.ਟੀ. ਲਾਈਨਾਂ 'ਤੇ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ | ਮੇਵਾਤ ਦੇ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ, ਸਮਾਰਟ ਮੀਟਰ ਨਹੀਂ ਲਗਾਏ ਜਾਣੇ ਚਾਹੀਦੇ | ਕਿਸਾਨਾਂ ਵਿਰੁੱਧ ਝੂਠੇ ਕੇਸ ਰੱਦ ਕੀਤੇ ਜਾਣੇ ਚਾਹੀਦੇ ਹਨ | ਭਿ੍ਸ਼ਟਾਚਾਰ, ਨਸ਼ਾਖੋਰੀ ਅਤੇ ਗੁੰਡਾਗਰਦੀ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ | ਟਿਊਬਵੈੱਲ ਕੁਨੈਕਸ਼ਨ ਬਿਨਾਂ ਕਿਸੇ ਸ਼ਰਤ ਅਤੇ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤੇ ਜਾਣੇ ਚਾਹੀਦੇ ਹਨ | ਨਕਲੀ ਖੁਰਾਕੀ ਪਦਾਰਥ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਸਮਿਤੀ ਸਾਰੀਆਂ ਮੰਗਾਂ ਲਈ ਹਰਿਆਣਾ ਰਾਜ ਵਿਚ ਅੰਦੋਲਨ ਚਲਾ ਰਹੀ ਹੈ | 21 ਜੁਲਾਈ ਨੂੰ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਟਰ 'ਤੇ ਮੰਗ ਪੱਤਰ ਦਿੱਤੇ ਜਾਣਗੇ | ਇਸ ਮੌਕੇ ਕੁਲਵੀਰ ਚਾਹਲ, ਗੱਗੀ ਚਾਹਲ, ਸੁਖਦੀਪ ਰੰਧਾਵਾ, ਪ੍ਰਦੀਪ ਸ਼ੇਖੂਪੁਰ ਸੋਤਰ, ਲੱਖਾ ਅਹਿਰਵਾਂ, ਗੁਰਵਿੰਦਰ ਤਾਮਸਪੁਰਾ, ਮੇਵਾ ਦਾਦੂਪੁਰ, ਨਾਹਰ ਖਾਈ, ਹਾਕਮ ਖਾਈ, ਨਿਰਮਲ ਪਿਲਛੀਆਂ, ਪਰਮਜੀਤ ਪਿਲਛੀਆਂ, ਅਮਰਜੀਤ ਲਧੂਵਾਸ, ਪਾਲ ਸੰਧੂ, ਗੁਰਲਾਲ ਗਰੇਵਾਲ ਅਤੇ ਹੋਰ ਕਿਸਾਨ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਸੰਘ ਨੇ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਸ਼੍ਰੋਮਣੀ ਕੀਰਤਨੀਏ ਐਵਾਰਡ ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।