28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ 20 ਸਾਲ ਦੀ ਕੈਦ

ਅਜੀਤ ਡੈਸਕ 21-07-2025
ਜਲੰਧਰ, 20 ਜੁਲਾਈ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਨਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸੰਘਵਾਲ, ਬਿਲਗਾ ਨੂੰ 20 ਸਾਲ ਦੀ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ ਮਿਤੀ 28 ਮਾਰਚ 2024 ਨੂੰ ਥਾਣਾ ਸਦਰ ਨਕੋਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ | ਇਸੇ ਕੇਸ 'ਚ ਅਦਾਲਤ ਨੇ ਦੋਸ਼ ਸਾਬਤ ਨਾ ਹੋਣ 'ਤੇ ਊਸ਼ਾ ਪਤਨੀ ਹਿਤ ਨਰਾਇਣ ਵਾਸੀ ਗੋਲਡਨ ਐਵੇਨਿਊ, ਜਲੰਧਰ ਤੇ ਦਰਸ਼ਨ ਸਿੰਘ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਵਾਸੀ ਸੰਘਵਾਲ, ਬਿਲਗਾ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |
ਪਿਛਲੀ ਖ਼ਬਰ ਸ੍ਰੀ ਸ਼ਿਵ ਮਹਾਪੁਰਾਣ ਕਥਾ ਦੇ ਮੌਕੇ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਪਿੰਡ ਸਰਾਂ 'ਚ ਨਸ਼ਿਆਂ ਵਿਰੁੱਧ ਮਹਾਂ ਪੰਚਾਇਤ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।