28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 21-07-2025
ਸਿਰਸਾ, 20 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਖਾਰੀਆਂ 'ਚ ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਨੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ | ਇਹ ਪ੍ਰੋਗਰਾਮ ਡਾ.ਏਪੀਜੇ ਅਬਦੁਲ ਕਲਾਮ ਟਰੱਸਟ ਦੇ ਪ੍ਰਧਾਨ ਭਾਲ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਸਮਾਜ ਸੇਵੀ ਮਨੀਸ਼ ਸਿੰਗਲਾ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋਗਰਾਮ 'ਚ ਸ਼ਿਰਕਤ ਕੀਤੀ | ਇਸ ਮੌਕੇ 'ਤੇ, ਪ੍ਰੋ. ਗਣੇਸ਼ੀ ਲਾਲ ਨੇ ਬੱਚਿਆਂ ਨੂੰ ਪੜ੍ਹਾਈ ਤੇ ਖੇਡਾਂ ਲਈ ਉਤਸਾਹਿਤ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੇ ਮਾਪਿਆਂ ਦੀ ਸੇਵਾ ਕਰਨੀ ਚਾਹੀਦੀ ਹੈ ਅਤੇ ਪੂਰੀ ਸ਼ਰਧਾ ਨਾਲ ਉਨ੍ਹਾਂ ਦੀ ਪੂਜਾ ਕਰਨੀ ਚਾਹੀਦੀ ਹੈ | ਸੇਵਾ ਕਰਨ ਵਾਲੇ ਬੱਚਿਆਂ ਨੂੰ ਹਰ ਖੇਤਰ ਵਿੱਚ ਸਫਲਤਾ ਮਿਲੇਦੀ ਹੈ | ਇਸ ਮੌਕੇ ਮਨੀਸ਼ ਸਿੰਗਲਾ ਨੇ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਤੇ ਖੇਡਾਂ ਦੇ ਨਾਲ ਨਾਲ ਸਮਾਜਿਕ ਕਾਰਜਾਂ ਲਈ ਹਲਾਸ਼ੇਰੀ ਦਿੱਤੀ | ਇਸ ਪ੍ਰਤਿਭਾ ਸਨਮਾਨ ਸਮਾਗਮ ਵਿੱਚ 10ਵੀਂ ਜਮਾਤ ਦੇ 14 ਵਿਦਿਆਰਥੀਆਂ ਅਤੇ 12ਵੀਂ ਜਮਾਤ ਵਿੱਚ ਮੈਰਿਟ ਪ੍ਰਾਪਤ ਕਰਨ ਵਾਲੇ 37 ਵਿਦਿਆਰਥੀਆਂ ਅਤੇ ਪਿਛਲੇ 1 ਸਾਲ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਵਾਲੇ 25 ਨੌਜਵਾਨਾਂ ਨੂੰ ਪ੍ਰੋ. ਗਣੇਸ਼ੀ ਲਾਲ ਨੇ ਸਨਮਾਨਿਤ ਕੀਤਾ | ਡਾ. ਏ.ਪੀ.ਜੇ. ਅਬਦੁਲ ਕਲਾਮ ਟਰੱਸਟ ਦੇ ਪ੍ਰਧਾਨ ਭਾਲ ਸਿੰਘ ਨੇ ਟਰੱਸਟ ਵਲੋਂ ਕੀਤੇ ਜਾ ਰਹੇ ਕਾਰਜਾਂ 'ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਟਰੱਸਟ ਦੀ ਸਥਾਪਨਾ ਜਨਵਰੀ 2018 ਵਿੱਚ ਪਿੰਡ ਦੇ 15 ਅਧਿਆਪਕਾਂ ਦੁਆਰਾ ਕੀਤੀ ਗਈ ਸੀ | ਹਰ ਸਾਲ 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਬੱਚਿਆਂ ਅਤੇ ਉਸ ਸਾਲ ਸਰਕਾਰੀ ਸੇਵਾ ਵਿੱਚ ਚੁਣੇ ਗਏ ਨੌਜਵਾਨਾਂ ਨੂੰ ਟਰੱਸਟ ਵੱਲੋਂ ਸਨਮਾਨਿਤ ਕੀਤਾ ਜਾਂਦਾ ਹੈ | ਉਨ੍ਹਾਂ ਨੇ ਦੱਸਿਆ ਕਿ ਟਰੱਸਟ ਵੱਲੋਂ ਸਾਲ 2021 ਤੋਂ ਪਿੰਡ ਵਿੱਚ ਇੱਕ ਮੁਫਤ ਜਨਤਕ ਲਾਇਬ੍ਰੇਰੀ ਚਲਾਈ ਜਾ ਰਹੀ ਹੈ, ਜਿਸ ਦਾ ਵਿਦਿਆਰਥੀਆਂ ਤੇ ਪਿੰਡ ਦੇ ਨੌਜਵਾਨਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਲਾਈਬ੍ਰੇਰੀ ਚੋਂ ਤਿਆਰੀ ਕਰਕੇ ਹੁਣ ਤੱਕ ਪਿੰਡ ਦੇ ਕਰੀਬ 100 ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਰੁਜ਼ਗਾਰ ਮਿਲਿਆ ਹੈ | ਇਸ ਮੌਕੇ ਸਰਪੰਚ ਮਾਇਆ ਦੇਵੀ, ਸਾਬਕਾ ਸਰਪੰਚ ਰਾਜਕੁਮਾਰ ਨੈਨ, ਸੇਵਾਮੁਕਤ ਪਿ੍ੰਸੀਪਲ ਆਤਮਾਰਾਮ ਨੈਨ, ਜੈਪਾਲ ਨੈਨ, ਦਲੀਪ ਸਿੰਘ, ਪਵਨ ਗੋਇਲ, ਆਤਮਾਰਾਮ, ਹਰਪਿੰਦਰ ਸ਼ਰਮਾ, ਯੋਗੇਸ਼ ਬਿਜਰਨੀਆ ਸਮੇਤ ਗਊਸ਼ਾਲਾ ਕਮੇਟੀ, ਬਲਾਕ ਸਮਿਤੀ ਮੈਂਬਰ ਆਦਿ ਸਮੇਤ ਕਈ ਪਤਵੰਤੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਮਹਿਲਾ ਸਮਾਗਮ ਦਾ ਸ਼ਾਨਦਾਰ ਆਯੋਜਨ, ਸਤਿਸੰਗ ਵਿਚ ਸ਼ਰਧਾਲੂਆਂ ਦੀ ਭਾਰੀ ਹੋਈ ਭੀੜ ਅਗਲੀ ਖ਼ਬਰ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।