21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਭੇਦਭਰੇ ਹਾਲਾਤ 'ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 22-07-2025
ਜਲੰਧਰ, 21 ਜੁਲਾਈ (ਸ਼ੈਲੀ)- ਜਲੰਧਰ ਦੇ ਆਬਾਦਾਪੁਰਾ 'ਚ ਇਕ ਵਿਅਕਤੀ ਨੇ ਭੇਦ ਭਰੇ ਹਾਲਾਤ ਵਿਚ ਆਪਣੇ ਹੀ ਘਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਣ ਸ਼ਿਵ ਕੁਮਾਰ (ਕਰੀਬ 45) ਪੁੱਤਰ ਦਰਸ਼ਨ ਲਾਲ ਨਿਵਾਸੀ ਆਬਾਦ ਪੁਰਾ ਦੇ ਰੂਪ ਵਜੋਂ ਹੋਈ ਹੈ | ਸੂਚਨਾ ਮਿਲਦੇ ਹੀ ਥਾਣਾ 6 ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਰਖਵਾਇਆ | ਜਾਣਕਾਰੀ ਦਿੰਦੇ ਹੋਏ ਥਾਆ 6 ਦੇ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਸ਼ਿਵ ਕੁਮਾਰ ਬਾਅਦ ਦੁਪਹਿਰ ਆਪਣੀ ਧੀ ਜੋ ਕਿ ਹੁਸ਼ਿਆਰਪੁਰ ਵਿਖੇ ਵਿਆਹੀ ਹੈ, ਦੇ ਘਰੋਂ ਵਾਪਿਸ ਆਇਆ ਸੀ ਤੇ ਸ਼ਾਮ ਸਮੇਂ ਆਪਣੇ ਕਮਰੇ ਵਿਚ ਜਾ ਕੇ ਖ਼ੁਦਕੁਸ਼ੀ ਕਰ ਲਈ ਜਿਸ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਖਿਆ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਮਿ੍ਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਗਈ ਹੈ |
ਪਿਛਲੀ ਖ਼ਬਰ ਜ਼ਿਲ੍ਹੇ ਦੇ 8 ਪਿੰਡਾਂ 'ਚ ਮੀਂਹ ਨਾਲ ਨੁਕਸਾਨੀਆਂ ਦੋ ਹਜ਼ਾਰ ਏਕੜ ਫਸਲਾਂ ਕਿਸਾਨਾਂ ਨੇ ਵਾਹੀਆਂ ਅਗਲੀ ਖ਼ਬਰ ਮਹਿਲਾ ਯੂਰੋ 2025-ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।