21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਮਾਧਾਨ ਕੈਂਪ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ- ਪਿਊਸ਼ ਗੁਪਤਾ

ਅਜੀਤ ਡੈਸਕ 22-07-2025
ਯਮੁਨਾਨਗਰ, 21 ਜੁਲਾਈ (ਗੁਰਦਿਆਲ ਸਿੰਘ ਨਿਮਰ)-ਸਮਾਧਾਨ ਕੈਂਪ 'ਚ ਆਉਣ ਵਾਲੇ ਹਰੇਕ ਬਿਨੈਕਾਰ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਦੱਸਿਆ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਲਈ ਸੂਬਾ ਸਰਕਾਰ ਦੀ ਅਗਵਾਈ ਹੇਠ ਲਗਾਏ ਜਾ ਰਹੇ ਸਮਾਧਾਨ ਕੈਂਪਾਂ ਦੇ ਸ਼ਡਿਊਲ 'ਚ ਥੋੜ੍ਹਾ ਬਦਲਾਅ ਕੀਤਾ ਗਿਆ ਹੈ ਅਤੇ ਹੁਣ ਇਹ ਕੈਂਪ ਹਫ਼ਤੇ 'ਚ ਦੋ ਦਿਨ ਭਾਵ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 12 ਵਜੇ ਤੱਕ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਹਿਲਾਂ ਵਾਂਗ ਕੈਂਪ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ 'ਚ ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ, ਜਦਕਿ ਬਿਲਾਸਪੁਰ, ਛਛਰੌਲੀ ਅਤੇ ਰਾਦੌਰ ਸਥਿਤ ਐਸ. ਡੀ. ਐਮ. ਦਫ਼ਤਰਾਂ 'ਚ ਸਬ-ਡਵੀਜ਼ਨ ਪੱਧਰੀ ਸਮਾਧਾਨ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਮਾਧਾਨ ਕੈਂਪਾਂ ਦਾ ਮੁੱਖ ਉਦੇਸ਼ ਜਨਤਾ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਚਾਰ ਸਥਾਪਤ ਕਰਨਾ ਹੈ ਤਾਂ ਜੋ ਸਮੱਸਿਆਵਾਂ ਦਾ ਹੱਲ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਲੱਭਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਨੂੰ ਜਨਤਾ ਵਲੋਂ ਵੀ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਸਮਾਧਾਨ ਕੈਂਪ 'ਚ ਕੁੱਲ 4 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚੋਂ ਕਈ ਸ਼ਿਕਾਇਤਾਂ ਨੂੰ ਮੌਕੇ 'ਤੇ ਹੱਲ ਕਰ ਦਿੱਤਾ ਗਿਆ, ਜਦਕਿ ਬਾਕੀ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਉਨ੍ਹਾਂ ਨੂੰ ਸੰਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਗਿਆ | ਇਸ ਮੌਕੇ ਡੀ. ਆਰ. ਓ. ਤਰੁਣ ਸਹੋਤਾ ਤੇ ਡੀ. ਐਸ. ਪੀ. ਕੰਵਲਜੀਤ ਸਿੰਘ ਸਮੇਤ
ਪਿਛਲੀ ਖ਼ਬਰ 17 ਸਾਲਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਅਤੇ ਬਲੈਕਮੇਲ ਕਰਨ ਦੇ ਮਾਮਲੇ 'ਚ ਮੁਲਜ਼ਮ ਨੂੰ ਗਿ੍ਫ਼ਤਾਰ ਅਗਲੀ ਖ਼ਬਰ ਸਿੰਜਾਈ ਭਵਨ ਵਿਖੇ ਡਾਇਰੈਕਟਰ ਜਨਰਲ ਫਾਇਰ ਸਰਵਿਸਿਜ਼ ਨਾਲ ਮੀਟਿੰਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।