22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਐੱਸ. ਡੀ. ਐਮ. ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 22-07-2025
ਨਾਰਾਇਣਗੜ੍ਹ, 21 ਜੁਲਾਈ (ਪੀ ਸਿੰਘ)-ਪ੍ਰਸ਼ਾਸਨ ਵਲੋਂ ਅੱਜ ਨਾਰਾਇਣਗੜ੍ਹ 'ਚ ਇਕ ਸਮਾਧਾਨ ਕੈਂਪ ਲਗਾਇਆ, ਜਿਸ ਦੀ ਪ੍ਰਧਾਨਗੀ ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਕੀਤੀ | ਇਲਾਕੇ ਦੇ ਨਾਗਰਿਕਾਂ ਨੇ ਕੈਂਪ 'ਚ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਰੱਖੀਆਂ | ਇਸ ਮੌਕੇ ਐਸ. ਡੀ. ਐਮ. ਨੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸੰਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਉਨ੍ਹਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਕੈਂਪ 'ਚ ਵਾਰਡ 5/ਪੰਜਲਾਸਾ ਚੌਕ, ਨਾਰਾਇਣਗੜ੍ਹ ਦੇ ਨਿਵਾਸੀ ਸੁਰਿੰਦਰ ਅਰੋੜਾ ਨੇ ਸੈਨੀਟੇਸ਼ਨ, ਨਾਲੀਆਂ ਦੀ ਸਫਾਈ ਅਤੇ ਪਾਣੀ ਦੇ ਨਿਕਾਸ ਦੀਆਂ ਸਮੱਸਿਆਵਾਂ ਬਾਰੇ ਗੱਲ ਕੀਤੀ, ਜਦਕਿ ਪਿੰਡ ਸ਼ੇਰਪੁਰ ਦੇ ਲਾਭ ਸਿੰਘ ਨੇ ਕਿਹਾ ਕਿ ਇਕ ਨਿੱਜੀ ਸਕੂਲ ਨੇ ਉਸ ਦੇ ਪੋਤੇ ਗਨਮੀਤ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ (ਐਲ. ਸੀ.) ਨਹੀਂ ਦਿੱਤਾ, ਜਿਸ ਕਾਰਨ ਉਸ ਦੀ ਅਗਲੀ ਪੜ੍ਹਾਈ 'ਚ ਰੁਕਾਵਟ ਆ ਰਹੀ ਹੈ | ਇਸ 'ਤੇ ਐਸ. ਡੀ. ਐਮ. ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਇਸੇ ਦੌਰਾਨ ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਕਿਹਾ ਕਿ ਸਮਾਧਾਨ ਕੈਂਪਾਂ ਦਾ ਮੁੱਖ ਉਦੇਸ਼ ਇਹ ਹੈ ਕਿ ਲੋਕ ਆਪਣੀਆਂ ਸਮੱਸਿਆਵਾਂ ਬਿਨਾਂ ਕਿਸੇ ਝਿਜਕ ਦੇ ਸਿੱਧੇ ਅਧਿਕਾਰੀਆਂ ਦੇ ਸਾਹਮਣੇ ਰੱਖ ਸਕਣ | ਉਨ੍ਹਾਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਸਮਾਧਾਨ ਕੈਂਪਾਂ 'ਚ ਆ ਕੇ ਆਪਣੀਆਂ ਸਮੱਸਿਆਵਾਂ ਰੱਖਦੇ ਹਨ ਅਤੇ ਕੈਂਪ ਰਾਹੀਂ ਸਬੰਧਤ ਵਿਭਾਗਾਂ ਨੂੰ ਮੌਕੇ 'ਤੇ ਹੱਲ ਲਈ ਨਿਰਦੇਸ਼ ਦਿੱਤੇ ਜਾਂਦੇ ਹਨ, ਜਿਨ੍ਹਾਂ ਸਮੱਸਿਆਵਾਂ ਦਾ ਤੁਰੰਤ ਹੱਲ ਹੋ ਸਕਦਾ ਹੈ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ ਅਤੇ ਬਾਕੀ ਸਮੱਸਿਆਵਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ | ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਕਿਹਾ ਕਿ ਪ੍ਰਸ਼ਾਸਨਿਕ ਪ੍ਰਣਾਲੀ ਦਾ ਉਦੇਸ਼ ਸਿਰਫ਼ ਆਦੇਸ਼ ਦੇਣਾ ਹੀ ਨਹੀਂ ਹੈ, ਸਗੋਂ ਲੋਕਾਂ ਦੀ ਸੇਵਾ ਕਰਨਾ ਵੀ ਹੈ | ਜਦੋਂ ਅਧਿਕਾਰੀ ਜਨਤਾ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਆਮ ਲੋਕਾਂ ਨਾਲ ਚੰਗਾ ਵਿਵਹਾਰ ਕਰਦੇ ਹਨ, ਤਾਂ ਵਿਸ਼ਵਾਸ ਅਤੇ ਪਾਰਦਰਸ਼ਤਾ ਦੋਵੇਂ ਵਧਦੇ ਹਨ | ਉਨ੍ਹਾਂ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਅਤੇ ਸੰਵੇਦਨਸ਼ੀਲਤਾ ਦਿਖਾਉਣ ਅਤੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ | ਇਸ ਮੌਕੇ ਨਾਇਬ ਤਹਿਸੀਲਦਾਰ ਸੰਜੀਵ ਅੱਤਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |
ਪਿਛਲੀ ਖ਼ਬਰ ਕੇਂਦਰ ਤੇ ਹਰਿਆਣਾ ਸਰਕਾਰ ਅਪਾਹਜਾਂ ਨੂੰ 10 ਹਜ਼ਾਰ ਪੈਨਸ਼ਨ ਦੇਵੇ-ਸੁਰੇਂਦਰ ਕੁਮਾਰ ਅਗਲੀ ਖ਼ਬਰ ਕਿਸਾਨਾਂ ਨੇ ਵੱਖ-ਵੱਖ ਮੰਗਾਂ ਸੰਬੰਧੀ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।