22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਦਿੱਲੀ ਦੇ ਓਲਡ ਰਾਜਿੰਦਰ ਨਗਰ 'ਚ ਯੂ. ਪੀ. ਐਸ. ਸੀ. ਵਿਦਿਆਰਥੀ ਵਲੋਂ ਖੁਦਕੁਸ਼ੀ <br/>

ਅਜੀਤ ਡੈਸਕ 22-07-2025
ਨਵੀਂ ਦਿੱਲੀ, 21 ਜੁਲਾਈ (ਮਿਸਰਦੀਪ ਭਾਟੀਆ)-ਰਾਸ਼ਟਰੀ ਰਾਜਧਾਨੀ ਦਿੱਲੀ ਦੇ ਓਲਡ ਰਾਜਿੰਦਰ ਨਗਰ ਵਿਚ ਯੂ. ਪੀ. ਐਸ. ਸੀ. ਵਿਦਿਆਰਥੀ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਜੰਮੂ ਦੇ ਰਹਿਣ ਵਾਲੇ ਤਰੁਣ ਠਾਕੁਰ ਵਜੋਂ ਹੋਈ ਹੈ | ਵਿਦਿਆਰਥੀ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ | ਮੌਕੇ ਤੋਂ ਇਕ ਸੁਸਾਈਡ ਨੋਟ ਬਰਾਮਦ ਕੀਤਾ ਗਿਆ ਹੈ | ਨੋਟ ਵਿਚ ਮਿ੍ਤਕ ਨੇ ਆਤਮ ਹੱਤਿਆ ਦੀ ਜ਼ਿੰਮੇਵਾਰੀ ਖੁਦ ਲਈ ਹੈ ਅਤੇ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ |
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਕਮਰੇ ਵਿਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਜਿਸ ਵਿਚ ਉਸ ਨੇ ਲਿਖਿਆ ਹੈ ਕਿ ਉਹ ਆਪਣੀ ਮੌਤ ਲਈ ਇਕੱਲਾ ਜ਼ਿੰਮੇਵਾਰ ਹੈ |
ਪੁਲਿਸ ਦੇ ਅਨੁਸਾਰ ਸਨਿਚਰਵਾਰ ਸ਼ਾਮ ਲਗਭਗ 6.32 ਵਜੇ ਰਾਜਿੰਦਰ ਨਗਰ ਪੁਲਿਸ ਸਟੇਸ਼ਨ ਨੂੰ ਆਤਮਹੱਤਿਆ ਦੀ ਸੂਚਨਾ ਦੇਣ ਵਾਲੀ ਇਕ ਪੀ. ਸੀ. ਆਰ. ਕਾਲ ਆਈ | ਪੁਲਿਸ ਟੀਮ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚੀ | ਪੁਲਿਸ ਟੀਮ ਨੂੰ ਤਰੁਣ ਠਾਕੁਰ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ | ਤਰੁਣ ਜੰਮੂ ਦਾ ਰਹਿਣ ਵਾਲਾ ਸੀ ਅਤੇ ਇਥੇ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ |
ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਤਰੁਣ ਦੇ ਪਿਤਾ ਸਵੇਰ ਤੋਂ ਹੀ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਕੋਈ ਜਵਾਬ ਨਹੀਂ ਮਿਲਿਆ | ਫਿਰ ਉਸ ਨੇ ਤਰੁਣ ਦੇ ਮਕਾਨ ਮਾਲਕ ਨਾਲ ਸੰਪਰਕ ਕੀਤਾ | ਜਦੋਂ ਮਾਲਕ ਮਕਾਨ ਆਪਣੇ ਕਮਰੇ ਵਿਚੋਂ ਦੂਜੀ ਮੰਜ਼ਿਲ 'ਤੇ ਪਹੁੰਚਿਆ ਤਾਂ ਤਰੁਣ ਨੂੰ ਇਕ ਬੰਦ ਕਮਰੇ ਵਿਚ ਲਟਕਦਾ ਹੋਇਆ ਪਾਇਆ | ਫਿਰ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ | ਪੁਲਿਸ ਨੇ ਦੱਸਿਆ ਕਿ ਘਰ ਵਿਚ ਸੱਤ ਸਿੰਗਲ ਰੂਮ ਯੂਨਿਟ ਹਨ, ਜਿਨ੍ਹਾਂ ਵਿਚ ਸਾਰੇ ਯੂ. ਪੀ. ਐਸ. ਸੀ. ਦੇ ਉਮੀਦਵਾਰ ਰਹਿੰਦੇ ਹਨ | ਤਰੁਣ ਦਾ ਮੋਬਾਈਲ ਫੋਨ ਘਟਨਾ ਵਾਲੀ ਥਾਂ ਤੋਂ ਮਿਲਿਆ ਹੈ | ਗੁਰੂਗ੍ਰਾਮ ਵਿਚ ਰਹਿਣ ਵਾਲੇ ਊਸਦੇ ਭਰਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਪੁਲਿਸ ਨੇ ਕਿਹਾ ਕਿ ਜਾਂਚ ਲਈ ਅਪਰਾਧ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਚਲ ਰਹੀ ਹੈ | ਖੁਦਕੁਸ਼ੀ ਦਾ ਸਹੀ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ |

ਪਿਛਲੀ ਖ਼ਬਰ ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵਲੋਂ ਡਾ. ਮੋਹਨਜੀਤ ਦੀ ਯਾਦ 'ਚ ਸਮਾਗਮ <br/> ਅਗਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।