22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਜਿੱਥੇ ਰੋਜ਼ਾਨਾ ਸਰਬੱਤ ਦਾ ਭਲੇ ਦੀ ਅਰਦਾਸ ਹੋਵੇ, ਉਥੇ ਧਮਾਕਾ ਕਰਨ ਦੀ ਧਮਕੀ ਕੌਣ ਦੇ ਰਿਹੈ-ਗੁਰਬਾਣੀ ਰਿਸਰਚ ਫਾਊਾਡੇਸ਼ਨ

ਅਜੀਤ ਡੈਸਕ 22-07-2025
ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)- ਗੁਰਬਾਣੀ ਰਿਸਰਚ ਫਾਊਾਡੇਸ਼ਨ ਨੇ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸ਼੍ਰੀ ਦਰਬਾਰ ਸਾਹਿਬ 'ਤੇ ਬਾਰ-ਬਾਰ ਧਮਾਕਾ ਕਰਨ ਦੀ ਈਮੇਲ ਰਾਹੀਂ ਆ ਰਹੀਆਂ ਧਮਕੀਆਂ 'ਤੇ ਡੁੰਘੀ ਚਿੰਤਾ ਪ੍ਰਗਟ ਕਰਦਿਆਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸ਼੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਪ੍ਰਤੀ ਕਿਸੀ ਤਰ੍ਹਾਂ ਦੀ ਕੁਤਾਹੀ ਜਾਂ ਲਾਪਰਵਾਹੀ ਨਾ ਵਰਤੀ ਜਾਵੇ ¢ ਗੁਰਬਾਣੀ ਰਿਸਚਰ ਫਾਊਾਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ 'ਵੀਰਜੀ' ਨੇ ਕਿਹਾ ਕਿ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਇੱਥੇ ਆ ਕੇ ਨਤਮਸਤਕ ਹੁੰਦੇ ਹਨ ਤੇ ਜਿਹੜੀਆਂ ਬਾਰ ਬਾਰ ਧਮਕੀਆਂ ਮਿਲ ਰਹੀਆਂ ਹਨ, ਹੋ ਸਕਦਾ ਹੈ ਇਨ੍ਹਾਂ ਧਮਕੀਆਂ ਦੇ ਪਿੱਛੇ ਸ਼ਰਧਾਲੂਆਂ ਦੀ ਗਿਣਤੀ ਘਟਾਉਣ ਦੀ ਸਾਜਿਸ਼ ਹੋਵੇ ¢ ਪਰਮਜੀਤ ਸਿੰਘ 'ਵੀਰਜੀ' ਨੇ ਕਿਹਾ ਕੇਂਦਰ ਤੇ ਗ੍ਰਹਿ ਮੰਤਰਲਾਏ ਨੂੰ ਵੀ ਅਪੀਲ ਕੀਤੀ ਹੈ ਕਿ ਸ਼੍ਰੀ ਦਰਬਾਰ ਸਾਹਿਬ ਬਾਰੇ ਮਿਲ ਰਹੀਆਂ ਧਮਕੀਆਂ ਦੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਤੇ ਇਸ ਸਾਜਿਸ਼ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗਿ੍ਫਤਾਰ ਕੀਤਾ ਜਾਵੇ ¢ ਉਨ੍ਹਾਂ ਕਿਹਾ ਕਿ ਜਿੱਥੋਂ ਰੋਜ਼ਾਨਾ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ,ਉਥੇ ਧਮਾਕਾ ਕਰਨ ਦੀ ਧਮਕੀ ਆਖਿਰ ਕੌਣ ਦੇ ਸਕਦਾ ਹੈ ?
ਪਿਛਲੀ ਖ਼ਬਰ ਦਿੱਲੀ 'ਚ ਕਾਂਵੜ ਯਾਤਰਾ ਕਾਰਨ 21 ਜੁਲਾਈ ਤੋਂ 23 ਜੁਲਾਈ ਤੱਕ ਕਈ ਰਸਤੇ ਰਹਿਣਗੇ ਬੰਦ ਅਗਲੀ ਖ਼ਬਰ ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵਲੋਂ ਡਾ. ਮੋਹਨਜੀਤ ਦੀ ਯਾਦ 'ਚ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।