09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ <br/>

ਦੀਵਾਲੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਵਲੋਂ ਲਗਾਈਆਂ ਗਈਆਂ ਸਟਾਲਾਂ 'ਤੇ ਸਾਮਾਨ ਨੂੰ ਦੇਖਦੇ ਹੋਏ ਵਿਭਾਗ ਮੁਖੀ ਡਾ. ਨੀਤੀ ਦਰਿਆਲ ਤੇ ਹੋਰ ਅਧਿਆਪਕ | ਤਸਵੀਰ : ਨਿਮਰ <br/> 19-10-2025
ਯਮੁਨਾਨਗਰ, 18 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਸਾਲਾਨਾ ਦੀਵਾਲੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਿਆ | ਇਹ ਸਮਾਗਮ ਸਵੈ ਵਿੱਤ ਕੋਰਸ ਦੇ ਵਿਭਾਗੀ ਮੁਖੀ ਡਾ. ਨੀਤੀ ਦਰਿਆਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ, ਖੇਡਾਂ ਤੇ ਉਤਪਾਦਾਂ ਦੇ ਸਟਾਲ ਲਗਾਏ ਗਏ | ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਵੱਖ-ਵੱਖ ਖੇਡਾਂ ਤੇ ਭੋਜਨ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਰੰਗੋਲੀ ਬਣਾਉਣ, ਦੀਵੇ ਸਜਾਉਣ ਤੇ ਮੋਮਬੱਤੀਆਂ ਬਣਾਉਣ ਨਾਲ ਸੰਬੰਧਤ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਵਲੋਂ ਤਿਆਰ ਸਾਮਾਨ ਬਿਰਧ ਆਸ਼ਰਮ ਤੇ ਸਾਈਾ ਮੰਦਰ ਵਿਖੇ ਦਾਨ ਵਜੋਂ ਭੇਟ ਕੀਤਾ ਗਿਆ | ਇਸ ਮੌਕੇ ਸਟਾਲਾਂ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ | ਸਮਾਗਮ ਦੀ ਸਫ਼ਲਤਾ ਲਈ ਪਿ੍ੰ. ਡਾ. ਅਨਿਲ ਧਵਨ ਵਲੋਂ ਸਵੈ-ਵਿੱਤ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਅਜੀਤ/ਅਜੀਤ ਸਮਾਚਾਰ ਹੜ੍ਹ ਰਾਹਤ ਫੰਡ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਗਲੀ ਖ਼ਬਰ ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਵਿਖੇ ਜਾਰੀ 48ਵਾਂ ਯੁਵਾ ਮੇਲਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।