21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਹਰਿਆਣਾ 'ਚ ਬੇਰੁਜ਼ਗਾਰੀ ਕਾਰਨ ਨੌਜਵਾਨ ਕਰ ਰਹੇ ਵਿਦੇਸ਼ਾਂ ਦਾ ਰੁਖ: ਸ਼ੈਲਜਾ <br/>

ਅਜੀਤ ਡੈਸਕ 22-10-2025

ਸਿਰਸਾ, 21 ਅਕਤੂੁਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹਰਿਆਣਾ ਵਿੱਚ ਬੇਰੁਜ਼ਗਾਰੀ ਦੇ ਕਾਰਨ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਜੋ ਵੱਡੀ ਚਿੰਤਾ ਦਾ ਵਿਸ਼ਾ ਹੈ | ਰੁਜ਼ਗਾਰ ਤੇ ਸੁਰੱਖਿਆ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ | ਰੁਜ਼ਗਾਰ ਦੀ ਕਮੀ ਕਾਰਨ ਸੂਬੇ ਦੇ ਨੌਜਵਾਨ ਕਰਜ਼ੇ ਲੈਣ, ਆਪਣੇ ਖੇਤ ਅਤੇ ਘਰ ਵੇਚਣ ਲਈ ਮਜਬੂਰ ਹੋ ਰਹੇ ਹਨ | ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹਾਲ ਹੀ ਦੇ ਸਮੇਂ ਵਿੱਚ ਵਿਦੇਸ਼ਾਂ ਵਿੱਚ ਹਰਿਆਣਾ ਦੇ ਨੌਜਵਾਨਾਂ ਨਾਲ ਬਦਸਲੂਕੀ, ਬੇਰਹਿਮੀ ਅਤੇ ਮੌਤਾਂ ਦੀਆਂ ਰਿਪੋਰਟਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪਰ ਕੇਂਦਰ ਤੇ ਸੂਬਾ ਸਰਕਾਰ ਚੁੱਪ ਹਨ | ਉਨ੍ਹਾਂ ਨੇ ਕਿਹਾ ਕਿ ਕਰਨਾਲ ਜ਼ਿਲ੍ਹੇ ਦੇ ਹਥਲਾਣਾ ਪਿੰਡ ਦੇ ਪ੍ਰਦੀਪ ਦੀ ਰੂਸ 'ਚ ਹੋਈ ਮੌਤ ਨੇ ਇਸ ਮੁੱਦੇ ਨੂੰ ਹੋਰ ਵੀ ਵਧਾ ਦਿੱਤਾ ਹੈ | ਕੇਂਦਰ ਅਤੇ ਹਰਿਆਣਾ ਭਾਜਪਾ ਸਰਕਾਰਾਂ ਨੂੰ ਪ੍ਰਦੀਪ ਦੀ ਦੇਹ ਤੁਰੰਤ ਭਾਰਤ ਲਿਆ ਕੇ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਣ ਦਾ ਕੰਮ ਕਰਨਾ ਚਾਹੀਦਾ ਹੈ | ਸੰਸਦ ਮੈਂਬਰ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਵਿੱਚ ਫਸੇ ਹਰਿਆਣਾ ਦੇ ਨੌਜਵਾਨਾਂ ਦੇ ਹਾਲਾਤ ਬਹੁਤ ਚਿੰਤਾਜਨਕ ਅਤੇ ਦਰਦਨਾਕ ਹਨ | ਇਹ ਸਥਿਤੀ ਦਰਸਾਉਂਦੀ ਹੈ ਕਿ ਬੇਰੁਜ਼ਗਾਰੀ ਨੇ ਸਾਡੇ ਨੌਜਵਾਨਾਂ ਨੂੰ ਆਪਣੀ ਜਾਨ ਜੋਖਮ ਵਿੱਚ ਪਾਉਣ ਅਤੇ ਵਿਦੇਸ਼ਾਂ ਤੱਕ ਪਹੁੰਚਣ ਲਈ ਟੈਂਕੀ ਰੂਟ ਵਰਗੇ ਖਤਰਨਾਕ ਰਸਤਿਆਂ ਤੋਂ ਯਾਤਰਾ ਕਰਨ ਲਈ ਕਿਸ ਹੱਦ ਤੱਕ ਮਜਬੂਰ ਕੀਤਾ ਹੈ |

ਪਿਛਲੀ ਖ਼ਬਰ ਪਟਾਕਿਆਂ ਦੀ ਚੰਗਿਆੜੀ ਡਿਗਣ ਕਾਰਨ ਦੋ ਛੱਪਰ ਸੜ ਕੇ ਸੁਆਹ <br/> ਅਗਲੀ ਖ਼ਬਰ ਰੁਜ਼ਗਾਰ ਅਤੇ ਸੁਰੱਖਿਆ ਦੇਣਾ ਸਰਕਾਰ ਦੀ ਜ਼ਿੰਮੇਵਾਰੀ <br/> ਹਰਿਆਣਾ 'ਚ ਬੇਰੁਜ਼ਗਾਰੀ ਕਾਰਨ ਨੌਜਵਾਨ ਕਰ ਰਹੇ ਵਿਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।