ਨਵੀਂ ਦਿੱਲੀ, 6 ਨਵੰਬਰ (ਅ. ਬ.)-ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਗਜੋਤ ਸਿੰਘ ਸੋਹੀ ਪ੍ਰਧਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਹਿਯੋਗ ਨਾਲ ਅੱਜ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਨਾਲ ਕੇਂਦਰ ਸਰਕਾਰ ਦੇ ਮੰਤਰੀ ਹਰਦੀਪ ਸਿੰਘ ਪੁਰੀ ਜਿਨ੍ਹਾਂ ਦੇ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਪਟਨਾ ਸਾਹਿਬ ਨੂੰ ਜਾਣ ਵਾਲੀਆਂ ਟ੍ਰੇਨਾਂ ਜਿਨ੍ਹਾਂ 'ਚ ਅਕਾਲ ਤਖ਼ਤ ਐਕਸਪ੍ਰੈਸ ਟ੍ਰੇਨ ਨੰਬਰ 1231812317 ਤੇ ਗੁਰਮੁਖੀ ਐਕਸਪ੍ਰੈਸ ਟ੍ਰੇਨ ਨੰਬਰ 12325+12326 ਸਤਾਰਾਂ ਜੋਂ ਕਿ ਹਫਤੇ ਵਿੱਚ ਇੱਕ ਦਿਨ ਚਲਦੀ ਹੈ ਤੇ ਅਕਾਲ ਤਖ਼ਤ ਐਕਸਪ੍ਰੈਸ ਟ੍ਰੇਨ ਦੋ ਦਿਨਾ ਚਲਦੀ ਹੈ | ਸੰਗਤਾਂ ਦੀ ਮੰਗ ਹੈ ਕਿ ਇਹ ਟ੍ਰੇਨਾਂ ਨੂੰ ਰੈਗੂਲਰ ਚਲਾਇਆ ਜਾਵੇ ਤੇ ਇਨ੍ਹਾਂ ਨੂੰ ਰਾਜਪੁਰਾ ਰੇਲਵੇ ਸਟੇਸ਼ਨ 'ਤੇ ਰੋਕਿਆ ਜਾਵੇ | ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਕਿਹਾ ਕਿ ਇਸ ਟਾਇਮ ਹਰਿਆਣਾ ਦੇ ਕੈਬਨਿਟ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਨੂੰ ਉਨ੍ਹਾਂ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਜਨਰਲ ਸਕੱਤਰ ਇੰਦਰਜੀਤ ਸਿੰਘ ਦੇ ਨਾਲ ਮੰਗ ਪੱਤਰ ਸੌਂਪਿਆ ਗਿਆ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਚੋਣਾਂ ਤੋਂ ਬਾਅਦ ਇਹ ਮੰਗ ਰੇਲਵੇ ਮੰਤਰੀ ਨੂੰ ਮਿਲ ਕੇ ਹੱਲ ਕਰਵਾਇਆ ਜਾਵੇਗਾ |