23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਯਮੁਨਾਨਗਰ ਦੇ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 'ਵੰਦੇ ਮਾਤਰਮ' ਦੀ 150ਵੀਂ ਵਰ੍ਹੇਗੰਢ ਮਨਾਈ

ਅਜੀਤ ਡੈਸਕ 08-11-2025
ਯਮੁਨਾਨਗਰ, 7 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਨੇ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੀ 150ਵੀਂ ਵਰ੍ਹੇਗੰਢ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਈ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ, ਜਿਨ੍ਹਾਂ ਵਿਚ ਐਨ. ਐਸ. ਐਸ. ਵਲੰਟੀਅਰ ਅਤੇ ਥੀਏਟਰ ਮੈਂਬਰ ਸ਼ਾਮਲ ਸਨ, ਨੇ ਇਸ ਸਮਾਗਮ ਵਿਚ ਹਿੱਸਾ ਲੈਂਦੇ ਹੋਏ ਸਮੂਹਿਕ ਤੌਰ 'ਤੇ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੀ ਰੂਹਾਨੀ ਪੇਸ਼ਕਾਰੀ ਦਿੱਤੀ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ, ਜਿਸ ਨਾਲ ਮਾਹੌਲ ਦੇਸ਼ ਭਗਤੀ ਦੀ ਭਾਵਨਾ ਨਾਲ ਭਰ ਗਿਆ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਮਨੋਹਰ ਗੋਇਲ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗੀਤ ਸਾਡੇ ਦੇਸ਼ ਦੀ ਏਕਤਾ ਅਤੇ ਮਾਣ ਦਾ ਪ੍ਰਤੀਕ ਹੈ | ਇਸ ਮੌਕੇ ਡਾ. ਸੁਨੀਤਾ ਸੀਕਰੀ, ਡਾ. ਭਾਵਨਾ ਸੇਠੀ, ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਰਾਹੁਲ ਸਿੰਘ, ਡਾ. ਉਮੰਗ ਬਰੇਜਾ, ਡਾ. ਅੰਕੁਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਦਿੱਲੀ ਕਮੇਟੀ ਵੱਲੋਂ 'ਹਿੰਦ ਦੀ ਚਾਦਰ' ਗੀਤ ਲਈ ਸਤਿੰਦਰ ਸਰਤਾਜ ਦਾ ਸਨਮਾਨ <br/> ਅਗਲੀ ਖ਼ਬਰ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।