20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਦਲਿਤ ਨੌਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ. ਕਮਿਸ਼ਨ ਸਖ਼ਤ

ਅਜੀਤ ਡੈਸਕ 20-11-2025
ਰੂਪਨਗਰ, 19 ਨਵੰਬਰ (ਸਟਾਫ ਰਿਪੋਰਟਰ)-ਦਲਿਤ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿਚ ਰੱਖਣ ਤੋਂ ਇਨਕਾਰ ਦੇ ਮਾਮਲੇ ਦਾ ਸੁ-ਮੋਟੋ ਨੋਟਿਸ ਲੈਂਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਤੁਰੰਤ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ | ਕਮਿਸ਼ਨ ਨੇ ਸਪਸ਼ਟ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਭੇਦਭਾਵ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮਾਮਲੇ ਵਿਚ ਐਸ.ਡੀ.ਐਮ ਅਤੇ ਸਿਵਲ ਸਰਜਨ ਰੂਪਨਗਰ ਨੂੰ 19 ਨਵੰਬਰ ਨੂੰ ਨਿੱਜੀ ਪੇਸ਼ੀ ਸਮੇਤ ਮੁਕੰਮਲ ਰਿਪੋਰਟ ਲੈ ਕੇ ਹਾਜ਼ਰ ਹੋਣ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ | ਸ੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ ਐਲਾਨੀ 25 ਕਰੋੜ ਰੁਪਏ ਦੀ ਰਕਮ ਬਾਰੇ ਵੀ ਚੇਅਰਮੈਨ ਨੇ ਵਿਸਥਾਰਿਤ ਰਿਪੋਰਟ ਮੰਗੀ ਹੈ | ਜਦਕਿ ਇੱਕ ਹੋਰ ਮਾਮਲੇ ਵਿਚ ਡੀ.ਸੀ. ਜਲੰਧਰ ਨੂੰ 26 ਨਵੰਬਰ ਸਵੇਰੇ 11.30 ਵਜੇ ਤੱਕ ਏ.ਡੀ.ਸੀ. ਰਾਹੀਂ ਸਾਰੇ ਰਿਕਾਰਡ ਅਤੇ ਐਕਸ਼ਨ ਪਲਾਨ ਨਿੱਜੀ ਪੇਸ਼ੀ ਨਾਲ ਕਮਿਸ਼ਨ ਅੱਗੇ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ |

ਪਿਛਲੀ ਖ਼ਬਰ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕਰੇ ਕੇਂਦਰ ਸਰਕਾਰ-ਗੁਰਬਾਣੀ ਰਿਸਰਚ ਫਾਊਾਡੇਸ਼ਨ ਅਗਲੀ ਖ਼ਬਰ 20-11-25

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।