20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕਰੇ ਕੇਂਦਰ ਸਰਕਾਰ-ਗੁਰਬਾਣੀ ਰਿਸਰਚ ਫਾਊਾਡੇਸ਼ਨ

ਅਜੀਤ ਡੈਸਕ 20-11-2025
ਨਵੀਂ ਦਿੱਲੀ,19 ਨਵੰਬਰ (ਜਗਤਾਰ ਸਿੰਘ)- 'ਗੁਰਬਾਣੀ ਰਿਸਰਚ ਫਾਊਾਡੇਸ਼ਨ' ਵੱਲੋਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕੀਤਾ ਜਾਵੇ ¢ ਫਾਊਾਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ 'ਵੀਰਜੀ' ਨੇ ਕਿਹਾ ਕਿ ਬੰਦੀ ਸਿੰਘ ਦੀ ਰਿਹਾਈ ਵਾਸਤੇ ਕਾਫ਼ੀ ਸਮੇਂ ਤੋਂ ਕੌਮ ਵੱਲੋਂ ਆਵਾਜ਼ ਚੁੱਕੀ ਜਾ ਰਹੀ ਹੈ ਪਰ ਸਰਕਾਰਾਂ ਵੱਲੋਂ ਇਸ ਮਸਲੇ ਪ੍ਰਤੀ ਗੰਭੀਰਤਾ ਨਹੀਂ ਵਿਖਾਈ ਜਾ ਰਹੀ ਹੈ ਅਤੇ ਸਿੱਧੇ ਅਸਿੱਧੇ ਤਰੀਕੇ ਨਾਲ ਸਿੱਖ ਕੌਮ ਨਾਲ ਵਿਤਕਰਾ ਕਰਨ ਦਾ ਅਹਿਸਾਸ ਕਰਾਇਆ ਜਾ ਰਿਹਾ ਹੈ ¢ ਉਨ੍ਹ ਾਂ ਕਿਹਾ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਬਾਕੀ ਸੂਬਿਆਂ ਨੂੰ ਹੁਕਮ ਦਿੱਤੇ ਗਏ ਸਨ ਕਿ ਉਹ ਇਹ ਯਕੀਨੀ ਬਣਾਉਣ ਕਿ ਸਜ਼ਾ ਪੂਰੀ ਕਰ ਚੁੱਕਾ ਕੋਈ ਵੀ ਵਿਅਕਤੀ ਜੇਲ੍ਹ ਵਿਚ ਬੰਦ ਨਾ ਰਹੇ ¢ ਇਸ ਦੇ ਬਾਵਜੂਦ ਹਾਲੇ ਤਕ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਧੇ-ਅਸਿੱਧੇ ਤਰੀਕੇ ਨਾਲ ਟਾਲਾ ਵੱਟਿਆ ਜਾ ਰਿਹਾ ਹੈ ¢ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ 350 ਸਾਲਾ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕੀਤਾ ਜਾਵੇ ¢
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਦਿੱਲੀ ਟਰੈਫ਼ਿਕ ਪੁਲਿਸ ਵਲੋਂ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਦਲਿਤ ਨੌਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ. ਕਮਿਸ਼ਨ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।