20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਸੰਸਥਾ ਦੀ ਇਨੋਵੇਸ਼ਨ ਕੌਂਸਲ ਵਲੋਂ ਦੋ ਦਿਨਾਂ ਵਿਸ਼ੇਸ਼ ਸੈਸ਼ਨ ਕਰਵਾਇਆ

ਅਜੀਤ ਡੈਸਕ 20-11-2025
ਯਮੁਨਾਨਗਰ, 19 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਸੰਸਥਾ ਦੀ ਇਨੋਵੇਸ਼ਨ ਕੌਂਸਲ (ਆਈ. ਆਈ. ਸੀ.) ਵਲੋਂ ਦੋ ਦਿਨਾਂ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ | ਇਸ ਮੌਕੇ ਡਾ. ਸੁਰਿੰਦਰ ਕੌਰ ਆਈ. ਆਈ. ਸੀ. ਦੀ ਪ੍ਰਧਾਨ ਸੀ ਅਤੇ ਆਈ. ਆਈ. ਸੀ. ਕਨਵੀਨਰ ਵਿਵੇਕ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ, ਜਦਕਿ ਮਨਜੀਤ ਕੌਰ ਕੋਆਰਡੀਨੇਟਰ ਸੀ | ਪ੍ਰੋਗਰਾਮ ਦੇ ਪਹਿਲੇ ਦਿਨ ਇਨੋਵੇਸ਼ਨ ਅੰਬੈਸਡਰ ਪਾਰੁਲ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਮੋਬਾਈਲ ਫੋਨ ਦੀ ਬਹੁਤ ਜ਼ਿਆਦਾ ਵਰਤੋਂ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਮਨੋਰੰਜਨ ਦੇ ਸਾਧਨ ਤੋਂ ਵੱਧ ਤੋਂ ਇਲਾਵਾ ਨਵੀਨਤਾ ਅਤੇ ਉੱਦਮਤਾ ਲਈ ਇਕ ਪ੍ਰਭਾਵਸ਼ਾਲੀ ਮਾਧਿਅਮ ਵੀ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਮੋਬਾਈਲ ਅਤੇ ਡਿਜ਼ੀਟਲ ਪਲੇਟਫਾਰਮਾਂ ਨੂੰ ਸਹੀ ਦਿਸ਼ਾ ਵਿਚ ਵਰਤਿਆ ਜਾਵੇ ਤਾਂ ਨੌਜਵਾਨ ਸੋਸ਼ਲ ਮੀਡੀਆ ਅਤੇ ਔਨਲਾਈਨ ਚੈਨਲਾਂ ਰਾਹੀਂ ਆਪਣੇ ਉਤਪਾਦਾਂ ਅਤੇ ਵਿਲੱਖਣ ਵਿਚਾਰਾਂ ਨਾਲ ਦਰਸ਼ਕਾਂ ਤੱਕ ਪਹੁੰਚ ਸਕਦੇ ਹਨ | ਇਸ ਦੌਰਾਨ ਬੁਲਾਰਿਆਂ ਨੇ ਦੱਸਿਆ ਕਿ ਬਜ਼ੁਰਗਾਂ ਕੋਲ ਸਾਲਾਂ ਦਾ ਤਜਰਬਾ ਹੁੰਦਾ ਹੈ, ਜਿਸ ਤੋਂ ਨੌਜਵਾਨ ਬਹੁਤ ਕੁਝ ਸਿੱਖ ਸਕਦੇ ਹਨ | ਉਨ੍ਹਾਂ ਕਿਹਾ ਕਿ ਸਿਰਫ਼ ਪੁਰਾਣੇ ਕੱਪੜਿਆਂ ਅਤੇ ਅਣਵਰਤੀਆਂ ਚੀਜ਼ਾਂ ਨੂੰ ਸਫਾਈ ਲਈ ਵਰਤਣ ਦੀ ਬਜਾਏ ਉਨ੍ਹਾਂ ਦੀ ਵਰਤੋਂ ਨਵੇਂ ਉਤਪਾਦ ਬਣਾਉਣ ਅਤੇ ਸਟਾਰਟਅੱਪ ਸ਼ੁਰੂ ਕਰਨ ਲਈ ਕੀਤੀ ਜਾ ਸਕਦੀ ਹੈ | ਇਸ ਦੌਰਾਨ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਆਪਣੀਆਂ ਆਕਰਸ਼ਕ ਪੇਸ਼ਕਾਰੀਆਂ ਵੀ ਦਿੱਤੀਆਂ ਅਤੇ ਆਪਣੇ ਨਵੀਨਤਾਕਾਰੀ ਕਾਰੋਬਾਰੀ ਵਿਚਾਰ ਸਾਂਝੇ ਕੀਤੇ, ਜਿਸ ਵਿਚ ਅਪ-ਸਾਈਕਲਿੰਗ, ਰਚਨਾਤਮਕ ਡਿਜ਼ਾਈਨ ਅਤੇ ਹੱਥ ਨਾਲ ਬਣੇ ਉਤਪਾਦ ਸ਼ਾਮਿਲ ਸਨ | ਦੂਜੇ ਦਿਨ ਇਨੋਵੇਸ਼ਨ ਅੰਬੈਸਡਰ ਅਤੇ ਵਿਦਿਆਰਥੀ ਕਨਵੀਨਰ ਮਰੀਅਮ ਮਲਿਕ ਨੇ ਵਿਦਿਆਰਥੀਆਂ ਨੂੰ ਆਧੁਨਿਕ ਸਮੱਸਿਆ-ਹੱਲ ਤਕਨੀਕਾਂ ਨਾਲ ਜਾਣੂ ਕਰਵਾਇਆ | ਉਨ੍ਹਾਂ ਡਿਜ਼ੀਟਲ ਪਲੇਟਫਾਰਮ, ਸੋਸ਼ਲ ਮੀਡੀਆ ਅਤੇ ਉੱਦਮੀ ਮੌਕਿਆਂ ਬਾਰੇ ਪ੍ਰੇਰਨਾਦਾਇਕ ਸੂਝ ਵੀ ਪੇਸ਼ ਕੀਤੀ | ਮਰੀਅਮ ਨੇ ਕਿਹਾ ਕਿ ਨੌਜਵਾਨ ਆਪਣੀ ਸਿਰਜਣਾਤਮਕਤਾ ਅਤੇ ਨਵੀਨਤਾਕਾਰੀ ਸੋਚ ਦੀ ਵਰਤੋਂ ਨਵੇਂ ਵਿਚਾਰਾਂ ਨੂੰ ਵਿਕਸਤ ਕਰਨ ਅਤੇ ਉਨ੍ਹਾਂ ਨੂੰ ਸਟਾਰਟਅੱਪ ਵਜੋਂ ਅੱਗੇ ਲੈ ਜਾਣ ਲਈ ਕਰ ਸਕਦੇ ਹਨ |
ਪਿਛਲੀ ਖ਼ਬਰ ਮਾਣਹਾਨੀ ਕੇਸ 'ਚ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਅਦਾਲਤ 'ਚ ਨਹੀਂ ਹੋਏ ਪੇਸ਼ <br/> ਅਗਲੀ ਖ਼ਬਰ ਸ਼ਹੀਦਾਂ ਕਰ ਕੇ ਹੀ ਅਸੀਂ ਆਜ਼ਾਦ ਹਾਂ-ਪਿ੍ੰ. ਪ੍ਰਦੀਪ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।