ਧਰਮਕੋਟ, 20 ਨਵੰਬਰ (ਪਰਮਜੀਤ ਸਿੰਘ)-ਬੀਤੇ ਦਿਨੀਂ ਪੰਜਾਬ ਸਰਕਾਰ ਦੀਆਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਦਫ਼ਤਰ ਨਗਰ ਕੌਂਸਲ ਧਰਮਕੋਟ ਵਿਖੇ ਵਾਰਡ ਨੰਬਰ 7, 8, 9 ਅਤੇ 10 ਨੰਬਰ ਦੇ ਵਾਰਡ ਮੈਂਬਰ ਤੇ ਡਿਫੈਂਸ ਕਮੇਟੀ ਦੇ ਮੈਂਬਰਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੀਟਿੰਗ ਹੋਈ ਜਿਸ ਵਿਚ ਸ਼ਹਿਰ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਗੱਲਬਾਤ ਕਰਦਿਆਂ ਹੋਇਆਂ ਧਰਮਕੋਟ ਦੇ ਸੀਨੀਅਰ ਆਪ ਆਗੂ ਗੁਰਮੀਤ ਮੁਖੀਜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੇ ਪੰਜਾਬ ਵਿਚ ਨਸ਼ਿਆਂ ਦਾ ਲੱਕ ਤੋੜਿਆ ਹੈ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਵਿਚੋਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਇਸੇ ਤਹਿਤ ਹਲਕਾ ਵਿਧਾਇਕ ਲਾਡੀ ਢੋਸ ਵਲੋਂ ਵੀ ਨਸ਼ੇ ਦੇ ਖ਼ਾਤਮੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |