12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਰਕਾਰੀ ਸਕੂਲ ਅਲਾਵਲਵਾਸ 'ਚ ਸ਼ਹੀਦ ਦਵਿੰਦਰ ਸਿੰਘ ਲਈ ਸ਼ਰਧਾਂਜਲੀ ਸਮਾਗਮ

ਅਜੀਤ ਡੈਸਕ 21-11-2025
ਰਤੀਆ, 20 ਨਵੰਬਰ (ਬੇਅੰਤ ਕੌਰ ਮੰਡੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲਾਵਲਵਾਸ ਵਿਖੇ ਲੈਕਚਰਾਰ ਮਨਜੀਤ ਕੌਰ ਰੰਧਾਵਾ ਦੀ ਪ੍ਰਧਾਨਗੀ ਹੇਠ ਸ਼ਹੀਦ ਦੇਵਿੰਦਰ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ | ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਹੀਦ ਦਵਿੰਦਰ ਸਿੰਘ ਦੀ ਤਸਵੀਰ 'ਤੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ | ਸ਼ਹੀਦ ਦਵਿੰਦਰ ਸਿੰਘ ਦੀ ਜੀਵਨੀ ਨਾਲ ਸਬੰਧਿਤ ਆਮ ਗਿਆਨ ਮੁਕਾਬਲਾ ਕਰਵਾਇਆ ਗਿਆ | ਸ਼ਹੀਦ ਦਵਿੰਦਰ ਸਿੰਘ ਦੀ ਜੀਵਨੀ 10ਵੀਂ ਜਮਾਤ ਦੀ ਵਿਦਿਆਰਥਣ ਕੋਮਲ ਦੁਆਰਾ ਪੇਸ਼ ਕੀਤੀ ਗਈ | ਲੈਕਚਰਾਰ ਅਵਤਾਰ ਸ਼ਰਮਾ ਨੇ ਕਿਹਾ ਕਿ ਸ਼ਹੀਦ ਦਵਿੰਦਰ ਸਿੰਘ ਯਾਦਗਾਰੀ ਟਰੱਸਟ ਪਿਛਲੇ ਲੰਬੇ ਸਮੇਂ ਤੋਂ ਜਾਗਰੂਕਤਾ ਰੈਲੀਆਂ ਰਾਹੀਂ ਦੇਸ਼ ਲਈ ਸ਼ਹੀਦ ਦਵਿੰਦਰ ਸਿੰਘ ਦੀ ਮਾਨਵਤਾਵਾਦੀ ਭਾਵਨਾ, ਸਮਰਪਣ ਬਾਰੇ ਲੋਕਾਂ ਤੇ ਵਿਦਿਆਰਥੀਆਂ 'ਚ ਜਾਗਰੂਕਤਾ ਪੈਦਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਹੀਂ ਭੁੱਲਣਾ ਚਾਹੀਦਾ ਅਤੇ ਚੰਗੇ, ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਸੱਚੀ ਸ਼ਰਧਾ ਨਾਲ ਆਪਣੇ ਫ਼ਰਜ਼ ਨਿਭਾਉਣੇ ਚਾਹੀਦੇ ਹਨ, ਅਤੇ ਇਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ | ਇਸ ਮੌਕੇ ਸੁਨੀਲ ਕੁਮਾਰ, ਪਿੰਕੂ ਸਚਦੇਵਾ, ਰਾਜ ਕੁਮਾਰ, ਅਮਿਤ ਕੁਮਾਰ, ਰਾਮਧਾਰੀ ਸਿੰਘ, ਰਵੀ ਮਹਿਤਾ, ਸੰਗੀਤਾ ਰਾਣੀ, ਅਨੀਤਾ ਰਾਣੀ, ਸਰਲਾ ਦੇਵੀ, ਅਜੰਤਾ ਦੇਵੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਵਲੋਂ ਇੱਕ ਮਾਡਲ ਯੁਵਾ ਗ੍ਰਾਮ ਸਭਾ ਦਾ ਆਯੋਜਨ ਅਗਲੀ ਖ਼ਬਰ ਰਾਸ਼ਨ ਡਿਪੂ ਦੀ ਥਾਂ ਬਦਲਣ ਸੰਬੰਧੀ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।