ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨਾਲ ਸਬੰਧਿਤ ਯੂਥ ਆਗੂ ਗੁਣਜੀਤ ਸਿੰਘ ਬਖ਼ਸ਼ੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ ਨੂੰ ਸੰਗਤਾਂ ਅਤੇ ਖ਼ਾਸਕਰ ਨੌਜਵਾਨਾਂ ਦਾ ਵੱਡਾ ਹੁੰਗਾਰਾ ਮਿਲਿਆ ਹੈ¢ ਇਸ ਸਾਈਕਲ ਯਾਤਰਾ ਨੂੰ 'ਸੀਸ ਦੀਆ ਪਰ ਸਿਰਰੁ ਨਾ ਦੀਆ' ਦਾ ਨਾਂਅ ਦਿੱਤਾ ਗਿਆ ਹੈ ¢ ਉਨ੍ਹਾਂ ਦੱਸਿਆ ਕਿ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਨਿਵੇਕਲੇ ਉਪਰਾਲੇ ਸਦਕਾ ਦਿੱਲੀ ਤੋਂ ਅੰਮਿ੍ਤਸਰ ਤੱਕ ਆਯੋਜਿਤ ਕੀਤੀ ਗਈ ਇਸ ਸਾਈਕਲ ਯਾਤਰਾ ਦਾ ਉਦੇਸ਼ ਗੁਰੂ ਸਾਹਿਬ ਜੀ ਦੀ ਸ਼ਹਾਦਤ, ਦਇਆ, ਨਿਰਭਉਤਾ ਅਤੇ ਨਿਡਰਤਾ ਦੀ ਵਿਰਾਸਤ ਨੂੰ ਪ੍ਰਚਾਰਤ ਕਰਨਾ ਹੈ ¢ ਸ. ਬਖ਼ਸ਼ੀ ਨੇ ਦੱਸਿਆ ਕਿ ਇਸ ਯਾਤਰਾ ਦੇ ਫ਼ਤਿਹ ਗੜ੍ਹ ਸਾਹਿਬ ਪੁੱਜਣ ਮੌਕੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੱਜਰ ਅਤੇ ਹੋਰਨਾ ਵੱਲੋਂ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ ¢ ਇਸ ਮੌਕੇ ਜੀ.ਕੇ. ਤੋਂ ਇਲਾਵਾ ਅਕਾਲੀ ਦਲ ਇਸਤਰੀ ਵਿੰਗ (ਦਿੱਲੀ ਇਕਾਈ) ਮੁਖੀ ਬੀਬੀ ਮਨਦੀਪ ਕੌਰ ਬਖ਼ਸ਼ੀ, ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ,ਸਤਨਾਮ ਸਿੰਘ ਖੀਵਾ,ਜਤਿੰਦਰ ਸਿੰਘ ਬਾਬੀ, ਇਸ਼ਮੋਹਨ ਸਿੰਘ, ਗੁਰਪਾਲ ਸਿੰਘ ਬਾਜਵਾ,ਮੋਹਨ ਸਿੰਘ ਨਾਮਧਾਰੀ ਤੇ ਬੀਬੀ ਮੋਹਿੰਦਰ ਕੌਰ ਸਮੇਤ ਹੋਰਨਾ ਸੰਗਤਾਂ ਵੀ ਹਾਜ਼ਰ ਸਨ ¢ ਸ. ਬਖ਼ਸ਼ੀ ਨੇ ਦੱਸਿਆ ਕਿ ਇਹ ਸਾਈਕਲ ਯਾਤਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਲ ਉਨ੍ਹਾਂ ਦੇ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ, ਭਾਈ ਜੈਤਾ ਜੀ, ਭਾਈ ਲੱਖੀ ਸ਼ਾਹ ਵਣਜਾਰਾ ਅਤੇ ਭਾਈ ਮੱਖਣ ਸ਼ਾਹ ਲੁਬਾਣਾ ਸਣੇ ਗੁਰੂ ਸਾਹਿਬ ਜੀ ਦੇ ਮਾਤਾ ਨਾਨਕੀ ਜੀ ਅਤੇ ਧਰਮ ਪਤਨੀ ਮਾਤਾ ਗੁਜਰੀ ਜੀ ਨੂੰ ਸਮਰਪਿਤ ਕੀਤੀ ਗਈ ਹੈ ¢