09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀ ਯਾਦ 'ਚ ਹਰਿਆਣਾ ਸਰਕਾਰ ਵਲੋਂ ਕੱਢੀ ਇਤਿਹਾਸਕ ਸ਼ੋਭਾ ਯਾਤਰਾ ਦਾ ਧਨੌਰੀ ਪਿੰਡ 'ਚ ਕੀਤਾ ਸ਼ਾਨਦਾਰ ਸਵਾਗਤ

ਅਜੀਤ ਡੈਸਕ 22-11-2025
ਗੂਹਲਾ ਚੀਕਾ/ਕੈਥਲ, 21 ਨਵੰਬਰ (ਓ. ਪੀ. ਸੈਣੀ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਹਰਿਆਣਾ ਸਰਕਾਰ ਵਲੋਂ ਕੱਢੀ ਇਤਿਹਾਸਕ ਸ਼ੋਭਾ ਯਾਤਰਾ ਦਾ ਸ਼ੁੱਕਰਵਾਰ ਨੂੰ ਕੈਥਲ ਜ਼ਿਲ੍ਹੇ ਦੇ ਧਨੌਰੀ ਪਿੰਡ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ |
ਇਸ ਮੌਕੇ ਸੰਗਤ ਨੇ ''ਬੋਲੇ ਸੋ ਨਿਹਾਲ'' ''ਸਤਿ ਸ੍ਰੀ ਅਕਾਲ'' ਦੇ ਜੈਕਾਰੇ ਲਗਾਏ | ਧਨੌਰੀ ਪਹੁੰਚਣ 'ਤੇ ਯਾਤਰਾ ਦਾ ਸਵਾਗਤ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਜੋਤੀ ਸੈਣੀ, ਸਾਬਕਾ ਵਿਧਾਇਕ ਲੀਲਾ ਰਾਮ ਦੇ ਪੁੱਤਰ ਮੋਹਿਤ, ਪਿੰਡ ਦੇ ਸਰਪੰਚ ਕਪਿਲ ਅਤੇ ਹੋਰ ਪਤਵੰਤਿਆਂ ਨੇ ਕੀਤਾ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਅਜੇ ਸਿੰਘ ਨੇ ਯਾਤਰਾ ਦਾ ਸਵਾਗਤ ਕੀਤਾ | ਸੈਂਕੜੇ ਸ਼ਰਧਾਲੂਆਂ ਨੇ ਗੁਰੂ ਪ੍ਰਤੀ ਆਪਣੀ ਅਥਾਹ ਆਸਥਾ ਦਾ ਪ੍ਰਗਟਾਵਾ ਕੀਤਾ | ਭਾਜਪਾ ਜ਼ਿਲ੍ਹਾ ਪ੍ਰਧਾਨ ਜੋਤੀ ਸੈਣੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ | ਉਨ੍ਹਾਂ ਦੀ ਕੁਰਬਾਨੀ ਸਿਰਫ ਕਿਸੇ ਖ਼ਾਸ ਧਰਮ ਜਾਂ ਭਾਈਚਾਰੇ ਲਈ ਨਹੀਂ ਸੀ, ਸਗੋਂ ਮਨੁੱਖੀ ਕਦਰਾਂ-ਕੀਮਤਾਂ, ਧਾਰਮਿਕ ਆਜ਼ਾਦੀ ਅਤੇ ਨਿਆਂ ਦੀ ਰੱਖਿਆ ਲਈ ਸੀ | ਹਰਿਆਣਾ ਸਰਕਾਰ ਵਲੋਂ ਇਹ ਯਾਤਰਾ ਉਨ੍ਹਾਂ ਦੀ ਸ਼ਹਾਦਤ ਦਾ ਸਨਮਾਨ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਕੁਰਬਾਨੀ ਦੇ ਜੀਵਨ ਤੋਂ ਜਾਣੂ ਕਰਵਾਉਣ ਦਾ ਇੱਕ ਉੱਤਮ ਉਪਰਾਲਾ ਹੈ | ਸਾਨੂੰ ਉਨ੍ਹਾਂ ਦੁਆਰਾ ਦਿਖਾਏ ਗਏ ਸਹਿਣਸ਼ੀਲਤਾ ਅਤੇ ਨਿਡਰਤਾ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ |
ਪਿਛਲੀ ਖ਼ਬਰ ਤਲਵੰਡੀ ਮੱਲ੍ਹੀਆਂ ਵਿਖੇ ਅੱਖਾਂ ਦਾ ਜਾਂਚ ਕੈਂਪ ਕੱਲ੍ਹ ਅਗਲੀ ਖ਼ਬਰ ਅਵਾਰਾ ਪਸ਼ੂਆਂ ਦਾ ਸਰਕਾਰ ਜਲਦ ਹੱਲ ਕਰੇ-ਭੇਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।