09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਦਿੱਲੀ ਸਰਕਾਰ ਨੇ ਸਕੂਲਾਂ ਵਿਚ ਸਾਰੀਆਂ ਖੇਡ ਗਤੀਵਿਧੀਆਂ 'ਤੇ ਲਗਾਈ ਰੋਕ <br/>

ਅਜੀਤ ਡੈਸਕ 22-11-2025
ਨਵੀਂ ਦਿੱਲੀ, 21 ਨਵੰਬਰ (ਮਿਸਰਦੀਪ ਭਾਟੀਆ)-ਰਾਸ਼ਟਰੀ ਰਾਜਧਾਨੀ ਖੇਤਰ ਵਿਚ ਲਗਾਤਾਰ ਖ਼ਰਾਬ ਹੋ ਰਹੀ ਹਵਾ ਦੀ ਗੁਣਵੱਤਾ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਦੇ ਸਿੱਖਿਆ ਅਤੇ ਖੇਡ ਡਾਇਰੈਕਟੋਰੇਟ ਨੇ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਹੋਣ ਵਾਲੀਆਂ ਸਾਰੀਆਂ ਸਰੀਰਕ ਖੇਡ ਗਤੀਵਿਧੀਆਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਨਿਰਦੇਸ਼ ਜਾਰੀ ਕੀਤਾ ਹੈ | ਇਹ ਫ਼ੈਸਲਾ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੁਆਰਾ ਜਾਰੀ ਨਿਰਦੇਸ਼ਾਂ ਤੋਂ ਬਾਅਦ ਲਿਆ ਗਿਆ ਹੈ | ਕਮਿਸ਼ਨ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਨਵੰਬਰ ਅਤੇ ਦਸੰਬਰ ਵਿਚ ਨਿਰਧਾਰਤ ਸਾਰੇ ਖੇਡ ਮੁਕਾਬਲਿਆਂ ਨੂੰ ਮੌਜੂਦਾ ਹਵਾ ਗੁਣਵੱਤਾ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਮੁਲਤਵੀ ਕਰਨਾ ਜ਼ਰੂਰੀ ਹੈ, ਤਾਂ ਜੋ ਬੱਚਿਆਂ ਅਤੇ ਖਿਡਾਰੀਆਂ ਦੀ ਸਿਹਤ ਨੂੰ ਖ਼ਤਰਾ ਨਾ ਹੋਵੇ | ਨਵੇਂ ਹੁਕਮਾਂ ਅਨੁਸਾਰ ਦਿੱਲੀ ਸਰਕਾਰ ਦੇ ਅਧੀਨ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲ, ਨਿੱਜੀ ਮਾਨਤਾ ਪ੍ਰਾਪਤ ਸਕੂਲ, ਐਨ.ਡੀ.ਐਮ.ਸੀ., ਐਮ.ਸੀ.ਡੀ. ਅਤੇ ਦਿੱਲੀ ਛਾਉਣੀ ਬੋਰਡ ਦੇ ਅਧੀਨ ਸਕੂਲ, ਯੂਨੀਵਰਸਿਟੀਆਂ, ਕਾਲਜਾਂ ਅਤੇ ਮਾਨਤਾ ਪ੍ਰਾਪਤ ਖੇਡ ਐਸੋਸੀਏਸ਼ਨਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ |

ਪਿਛਲੀ ਖ਼ਬਰ ਰਾਜਧਾਨੀ ਦਿੱਲੀ ਗੈਸ ਚੈਂਬਰ ਬਣੀ ਏ. ਕਿਊ. ਆਈ. ਗੰਭੀਰ ਸ਼ੇ੍ਰਣੀ ਵਿਚ ਪੁੱਜਾ <br/> ਅਗਲੀ ਖ਼ਬਰ ਫੋਰਟਿਸ ਹਸਪਤਾਲ, ਵਸੰਤ ਕੁੰਜ ਦੀ ਇਕ ਮਹੱਤਵਪੂਰਨ ਮੈਡੀਕਲ ਉਪਲੱਬਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।