ਕਰਨਾਲ, 3 ਦਸੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਪੁਲਿਸ ਦੇ ਨਿਸਿੰਗ ਪੁਲਿਸ ਸਟੇਸ਼ਨ ਦੀ ਇਕ ਟੀਮ ਵਲੋਂ ਇਕ ਪ੍ਰਾਪਰਟੀ ਡੀਲਰ ਵਲੋਂ ਪੰਜ ਲੱਖ ਰੁ. ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਦਲਬੀਰ ਸਿੰਘ ਪੁੱਤਰ ਰੁਪਿੰਦਰ ਸਿੰਘ ਵਾਸੀ ਪਿੰਡ ਕਛਵਾ ਕਰਨਾਲ ਅਤੇ ਨਿਸ਼ਾਂਤ ਪੁੱਤਰ ਸੁਸ਼ੀਲ ਕੁਮਾਰ ਵਾਸੀ ਦੇਸ਼ਰਾਜ ਕਾਲੋਨੀ ਪਾਣੀਪਤ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਮੇਸ਼ ਕੁਮਾਰ ਪੁੱਤਰ ਸ਼ੇਰ ਸਿੰਘ ਵਾਸੀ ਵਾਰਡ ਨੰ. 1 ਨਿਸਿੰਗ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਦਲਬੀਰ, ਨਿਸ਼ਾਂਤ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਬੀਤੀ 1 ਦਸੰਬਰ ਨੂੰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਮੁਲਜ਼ਮਾਂ ਨੇ ਆਪਣੇ ਨਾਮ ਬਦਲ ਕੇ ਪ੍ਰਾਪਰਟੀ ਡੀਲਰ ਬਣ ਕੇ ਸ਼ਿਕਾਇਤਕਰਤਾ ਨਾਲ ਪੰਜ ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ | ਪੁਲਿਸ ਟੀਮ ਨੇ ਅੱਜ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਅਦਾਲਤ ਵਿਚ ਪੇਸ਼ ਕੀਤਾ ਅਤੇ ਅਤੇ ਪੁੱਛਗਿੱਛ ਲਈ ਇਕ ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਪੁੱਛਗਿਛ ਕਰ ਡੂੰਘਾਈ ਨਾਲ ਮਾਮਲੇ ਦੀ ਪੜਤਾਲ ਕਰਕੇ ਜਾਂਚ ਕੀਤੀ ਜਾਵੇਗੀ |