26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਿੰਡ ਸਿਕੰਦਰਪੁਰ ਦੇ ਦੋ ਵਿਦਿਆਰਥੀਆਂ ਦੀ ਕੌਮਾਂਤਰੀ ਤੀਰਅੰਦਾਜ਼ੀ ਮੁਕਾਬਲੇ ਲਈ ਹੋਈ ਚੋਣ

ਅਜੀਤ ਡੈਸਕ 04-12-2025
ਸਿਰਸਾ, 3 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਸਿਕੰਦਰਪੁਰ ਸਥਿਤ ਸਕਾਲਰ ਹੇਵਨ ਸਕੂਲ ਦੇ ਦੋ ਵਿਦਿਆਰਥੀਆਂ ਦੇ ਕੌਮਾਂਤਰੀ ਤੀਰਅੰਦਾਜ਼ੀ ਮੁਕਾਲੇ ਲਈ ਚੋਣ ਹੋਈ ਹੈ | ਦੋਵਾਂ ਵਿਦਿਆਰਥੀਆਂ ਨੂੰ ਚੀਨ ਵਿੱਚ ਹੋਣ ਵਾਲੇ ਕੌਮਾਂਤਰੀ ਤੀਰਅੰਦਾਜ਼ੀ ਮੁਕਾਲੇ ਲਈ ਚੁਣਿਆ ਗਿਆ ਹੈ | ਸਕੂਲ ਦੀ ਪਿ੍ੰਸੀਪਲ ਅੰਜੂ ਸ਼ਰਮਾ ਨੇ ਦੱਸਿਆ ਹੈ ਕਿ ਇਹ ਦੋਵੇਂ ਵਿਦਿਆਰਥੀ ਤੀਰਅੰਦਾਜ਼ੀ ਦੇ ਕੌਮਾਂਤਰੀ ਕੋਚ ਵਿਪਿਨ ਕੰਬੋਜ ਦੇ ਮਾਰਗਦਰਸ਼ਨ ਹੇਠ ਸਿਖਲਾਈ ਲੈ ਰਹੇ ਹਨ | ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ 'ਤੇ ਉਨ੍ਹਾਂ ਨੂੰ ਚੀਨ ਵਿੱਚ ਅੰਤਰਰਾਸ਼ਟਰੀ ਤੀਰਅੰਦਾਜ਼ੀ ਮੁਕਾਬਲੇ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਦਾ ਮੌਕਾ ਮਿਲਿਆ ਹੈ | ਸਕੂਲ ਪਰਿਵਾਰ, ਕੋਚਾਂ ਅਤੇ ਮਾਪਿਆਂ ਨੇ ਇਸ ਸਫਲਤਾ 'ਤੇ ਬਹੁਤ ਖੁਸ਼ੀ ਪ੍ਰਗਟ ਕੀਤੀ ਹੈ | ਇਹ ਪ੍ਰਾਪਤੀ ਸਕੂਲ ਅਤੇ ਖੇਤਰ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਦੱਸਿਆ ਕਿ ਸ਼ਿਵਮ ਅਤੇ ਹਰਦਿਲ ਨੇ ਤੀਰਅੰਦਾਜ਼ੀ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਅੰਤਰਰਾਸ਼ਟਰੀ ਮੁਕਾਬਲੇ ਲਈ ਚੁਣੇ ਜਾਣ ਨਾਲ ਸਕੂਲ ਅਤੇ ਖੇਤਰ ਦਾ ਮਾਣ ਵਧਾਇਆ ਹੈ | ਦੋਵਾਂ ਵਿਦਿਆਰਥੀਆਂ ਨੂੰ ਚੀਨ ਵਿੱਚ ਹੋਣ ਵਾਲੀ ਅੰਤਰਰਾਸ਼ਟਰੀ ਤੀਰਅੰਦਾਜ਼ੀ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਹਰਦਿਲ ਅਤੇ ਸ਼ਿਵਮ ਨੇ ਇਹ ਉਪਲਬਧੀ ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਟੀਕ ਸ਼ੂਟਿੰਗ ਦੇ ਨਾਲ-ਨਾਲ ਅੰਤਰਰਾਸ਼ਟਰੀ ਕੋਚ ਡਾ. ਵਿਪਿਨ ਕੰਬੋਜ ਦੀ ਸਿਖਲਾਈ ਦੇ ਸਦਕਾ ਹਾਸਲ ਕੀਤੀ | ਸਕੂਲ ਪ੍ਰਬੰਧਨ ਨੇ ਦੋਵਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ | ਕੋਚ ਨੇ ਦੱਸਿਆ ਕਿ ਦੋਵੇਂ ਵਿਦਿਆਰਥੀ ਲੰਬੇ ਸਮੇਂ ਤੋਂ ਲਗਾਤਾਰ ਅਭਿਆਸ ਕਰ ਰਹੇ ਹਨ |
ਪਿਛਲੀ ਖ਼ਬਰ ਕਨ੍ਹਈਆ ਦੇ ਨਾਂਅ 'ਤੇ ਪੰਜ ਸ਼ਾਮਾਂ ਸੰਗੀਤਕ ਪ੍ਰਵਚਨਾਂ ਦਾ ਆਯੋਜਨ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਾ ਵਿਖੇ ਮਨਾਇਆ ਵਿਸ਼ਵ ਏਡਜ਼ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।