ਨਵੀਂ ਦਿੱਲੀ, 3 ਦਸੰਬਰ (ਮਿਸਰਦੀਪ ਭਾਟੀਆ)-ਦਿੱਲੀ ਦੇ ਦੋ ਕਾਲਜਾਂ ਵਿਚ ਬੰਬ ਦੀ ਧਮਕੀ ਮਿਲੀ ਹੈ | ਦਿੱਲੀ ਯੂਨੀਵਰਸਿਟੀ ਦੇ ਦੋ ਕਾਲਜਾਂ ਰਾਮਜਸ ਕਾਲਜ ਅਤੇ ਦੇਸ਼ ਬੰਧੂ ਕਾਲਜ ਨੂੰ ਬੰਬ ਨਾਲ ਉਡਾਣ ਦੀ ਧਮਕੀ ਦਿੱਤੀ ਗਈ ਹੈ | ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ | ਜਾਣਕਾਰੀ ਮਿਲਦੇ ਹੀ ਬੰਬ ਸਕੂਐਡ ਅਤੇ ਦਿੱਲੀ ਪੁਲਿਸ ਮੌਕੇ 'ਤੇ ਪਹੁੰਚੀ | ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ | ਬੰਬ ਦੀ ਧਮਕੀ ਮਿਲਣ ਦੇ ਬਾਅਦ ਦਿੱਲੀ ਪੁਲਿਸ ਅਤੇ ਬੰਬ ਸਕੂਐਡ ਦੀਆਂ ਟੀਮਾਂ ਤੁਰੰਤ ਰਾਮਜਸ ਕਾਲਜ ਅਤੇ ਦੇਸ਼ ਬੰਧੂ ਕਾਲਜ ਪਹੁੰਚੀਆਂ | ਦੋਵੇਂ ਕਾਲਜਾਂ ਦੇ ਕੈਂਪਸਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ | ਇਹ ਕਾਰਵਾਈ ਸੁਰੱਖਿਆ ਪ੍ਰੋਟੋਕਾਲ ਦੇ ਅਨੁਸਾਰ ਤੁਰੰਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ | ਅਧਿਕਾਰੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਹ ਪਤਾ ਲੱਗਾਉਣ ਲਈ ਜਾਂਚ ਕਰ ਰਹੇ ਹਨ ਕਿ ਧਮਕੀ ਫ਼ਰਜ਼ੀ ਹੈ ਜਾਂ ਨਹੀਂ | ਧਿਆਨਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦਿੱਲੀ ਦੇ ਕਿਸੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ | ਰਾਜਧਾਨੀ ਦੇ ਸਕੂਲਾਂ ਅਤੇ ਕਾਲਜਾਂ ਨੂੰ ਪਹਿਲਾਂ ਵੀ ਕਈ ਵਾਰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ |