26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਯਾਤਰੀਆਂ ਨਾਲ ਭਰੀ ਸਲੀਪਰ ਬੱਸ ਵਿਚ ਅੱਗ ਲੱਗੀ <br/>

ਅਜੀਤ ਡੈਸਕ 04-12-2025
ਨਵੀਂ ਦਿੱਲੀ, 3 ਦਸੰਬਰ (ਮਿਸਰਦੀਪ ਭਾਟੀਆ)-ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿਚ ਇਕ ਨਿੱਜੀ ਸਲੀਪਰ (ਡਬਲ ਡੈਕਰ) ਬੱਸ ਵਿਚ ਅੱਗ ਲਗ ਗਈ | ਧੂੰਆਂ ਨਿਕਲਦੇ ਦੇਖ ਕੇ ਡਰਾਈਵਰ ਨੇ ਤੁਰੰਤ ਬੱਸ ਰੋਕ ਦਿੱਤੀ | ਸਵਾਰੀਆਂ ਨੂੰ ਜਲਦੀ ਬਾਹਰ ਕੱਢ ਲਿਆ ਗਿਆ | ਕੁਝ ਸਵਾਰੀਆਂ ਨੇ ਆਪਣਾ ਸਾਮਾਨ ਵੀ ਕੱਢ ਲਿਆ ਅਤੇ ਕਈਆਂ ਦਾ ਸਮਾਨ ਅੱਗ ਦੀ ਲਪੇਟ ਵਿਚ ਆ ਗਿਆ | ਖੁਸ਼ਕਿਸਮਤੀ ਨਾਲ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਕਰੀਬ ਤਿੰਨ ਫਾਇਰ ਬਿ੍ਗੇਡ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ | ਕਸ਼ਮੀਰੀ ਗੇਟ ਥਾਣੇ ਦੀ ਪੁਲਿਸ ਨੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਸ਼ੁਰੂਆਤ ਜਾਂਚ ਤੋਂ ਬਾਅਦ ਪੁਲਿਸ ਨੂੰ ਸ਼ੱਕ ਹੈ ਕਿ ਇੰਜਣ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ | ਤਕਨੀਕੀ ਟੀਮ ਇਸ ਦੀ ਜਾਂਚ ਕਰ ਰਹੀ ਹੈ | ਬੱਸ ਦੀ ਮਸ਼ੀਨੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਹਾਦਸੇ ਦੇ ਕਾਰਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਪੁਲਿਸ ਅਨੁਸਾਰ ਮੰਗਲਵਾਰ ਸਵੇਰੇ ਇਕ ਪੀ. ਸੀ. ਆਰ. ਕਾਲ ਆਈ | ਕਾਲ ਕਰਨ ਵਾਲੇ ਨੇ ਦੱਸਿਆ ਕਿ ਕਸ਼ਮੀਰੀ ਗੇਟ ਤੋਂ ਰਾਜ ਨਿਵਾਸੀ ਵੱਲ ਜਾਣ ਵਾਲੀ ਸੜਕ 'ਤੇ ਇਕ ਨਿੱਜੀ ਸਲੀਪਰ ਬੱਸ ਨੂੰ ਅੱਗ ਲੱਗ ਗਈ ਹੈ | ਮੌਕੇ 'ਤੇ ਹਫੜਾ ਦਫ਼ੜੀ ਮਚੀ ਹੋਈ ਹੈ |
ਸੂਚਨਾ ਮਿਲਦੇ ਹੀ ਪਿੁਲਸ ਅਤੇ ਤਿੰਨ ਫਾਇਰ ਇੰਜਣ ਮੌਕੇ 'ਤੇ ਪਹੁੰਚ ਗਏ | ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ ਤੁਰੰਤ ਸ਼ੁਰੂ ਹੋ ਗਈਆਂ | ਜਾਂਚ ਦੇ ਦੌਰਾਨ ਪਤਾ ਲੱਗਾ ਕਿ ਬੱਸ ਵਿਚ ਲਗਭਗ 20 ਤੋਂ 25 ਸਵਾਰੀਆਂ ਮੌਜੂਦ ਸਨ | ਜਦੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋਇਆ ਤਾਂ ਡਰਾਈਵਰ ਨੇ ਬੱਸ ਰੋਕ ਦਿੱਤੀ ਅਤੇ ਯਾਤਰੀਆਂ ਨੂੰ ਉਤਾਰ ਦਿੱਤਾ | ਲਗਭਗ ਇਕ ਘੰਟੇ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਪੰਜਾਬੀ ਸਾਹਿਤਕ ਮੰਚ ਦਿੱਲੀ ਦੀ ਬੈਠਕ ਵਿਚ ਲਏ ਗਏ ਅਹਿਮ ਫ਼ੈਸਲੇ <br/> ਅਗਲੀ ਖ਼ਬਰ ਦਿੱਲੀ ਯੂਨੀਵਰਸਿਟੀ ਦੇ ਦੋ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।