26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਦਿੱਲੀ ਸਰਕਾਰ 2200 ਹੋਣਹਾਰ ਵਿਦਿਆਰਥੀਆਂ ਨੂੰ ਜੇ.ਈ.ਈ.-, ਨੀਟ, ਸੀ. ਐਲ. ਏ. ਟੀ., ਸੀ. ਏ., ਸੀ. ਯੂ. ਈ. ਦੀ ਲਈ ਦੇਵੇਗੀ ਮੁਫ਼ਤ ਕੋਚਿੰਗ <br/>

ਅਜੀਤ ਡੈਸਕ 04-12-2025
ਨਵੀਂ ਦਿੱਲੀ, 3 ਦਸੰਬਰ (ਮਿਸਰਦੀਪ ਭਾਟੀਆ)-ਦਿੱਲੀ ਸਰਕਾਰ ਨੇ ਵਿਦਿਆਰਥੀਆਂ ਦੇ ਲਈ ਇਕ ਵੱਡਾ ਐਲਾਨ ਕੀਤਾ ਹੈ | ਹੁਣ ਰਾਜਧਾਨੀ ਦੇ ਸਰਕਾਰੀ ਸਕੂਲਾਂ ਵਿਚ ਹੋਣਹਾਰ ਬੱਚੇ ਵੱਡੀਆਂ ਪ੍ਰੀਖਿਆਵਾਂ ਦੀ ਤਿਆਰੀ ਬਿਨਾਂ ਕਿਸੇ ਫ਼ੀਸ ਦੇ ਕਰ ਸਕਣਗੇ | ਇਹ ਸਹੂਲਤ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਵਿੱਦਿਆ ਸ਼ਕਤੀ ਮਿਸ਼ਨ ਦੇ ਤਹਿਤ ਪ੍ਰਦਾਨ ਕੀਤੀ ਜਾ ਰਹੀ ਹੈ | ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਐਲਾਨ ਕੀਤਾ ਕਿ ਦਿੱਲੀ ਸਰਕਾਰ 2200 ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਜੇ. ਈ.ਈ., ਨੀਟ, ਸੀ. ਐਲ. ਏ. ਈ., ਸੀ.ਏ. ਅਤੇ ਸੀ. ਯੂ. ਈ.ਟੀ. ਵਰਗੀਆਂ ਕਠਿਨ ਪ੍ਰੀਖਿਆਵਾਂ ਦੀ ਤਿਆਰੀ ਦੇ ਲਈ ਮੁਫ਼ਤ ਪੇਸ਼ੇਵਰ ਕੋਚਿੰਗ ਉਪਲਬਧ ਕਰਾਏਗੀ |
ਸਰਕਾਰ ਦੇ ਅਧਿਕਾਰਤ ਬਿਆਨ ਦੇ ਅਨੁਸਾਰ ਇਸ ਮਿਸ਼ਨ ਦਾ ਮਕਸਦ ਸਿਰਫ਼ ਪੜ੍ਹਾਈ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਸੁਪਨੇ ਨੂੰ ਪੂਰਾ ਕਰਨ ਵਿਚ ਮਦਦ ਕਰਨਾ, ਉਨ੍ਹਾਂ ਦੀ ਭਾਵਨਾਤਮਿਕ ਸਿਹਤ ਦਾ ਧਿਆਨ ਰੱਖਣਾ ਅਤੇ ਦਿੱਲੀ ਦੇ ਸਕੂਲਾਂ ਨੂੰ ਭਵਿੱਖ ਲਈ ਤਿਆਰ ਕਰਨਾ ਵੀ ਹੈ | ਇਹ ਪਹਿਲ ਉਨ੍ਹਾਂ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਹੋਵੇਗੀ ਜੋ ਚੰਗੀ ਕੋਚਿੰਗ ਦਾ ਖ਼ਰਚਾ ਨਹੀਂ ਚੁੱਕ ਸਕਦੇ, ਪਰ ਵੱਡੇ ਸੁਪਨੇ ਦੇਖਦੇ ਹਨ | ਰਾਜ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਇਸ ਪਹਿਲ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਰੀਅਰ ਦੀ ਦਿਸ਼ਾ ਵਲ ਅੱਗੇ ਵਧਾਉਣਾ, ਉਨ੍ਹਾਂ ਦੀ ਭਾਵਨਾਤਮਿਕ ਤੰਦਰੁਸਤੀ ਦਾ ਧਿਆਨ ਰੱਖਣਾ ਅਤੇ ਸਰਕਾਰੀ ਸਕੂਲਾਂ ਨੂੰ ਭਵਿੱਖ ਲਈ ਹੋਰ ਬਿਹਤਰ ਬਣਾਉਣਾ ਹੈ | ਉਨ੍ਹਾਂ ਨੇ ਇਸ ਯੋਜਨਾ ਨੂੰ ਦਿੱਲੀ ਦੀ ਸਰਕਾਰੀ ਸਿੱਖਿਆ ਵਿਚ ਵੱਡਾ ਬਦਲਾਅ ਦੱਸਿਆ ਹੈ |
ਉਨ੍ਹਾਂ ਕਿਹਾ ਕਿ 30 ਅਕਤੂਬਰ ਨੂੰ ਹੋਈ ਸੀ. ਈ. ਟੀ.-2025 ਪ੍ਰੀਖਿਆ ਵਿਚ 62,000 ਵਿਦਿਆਰਥੀ ਸ਼ਾਮਿਲ ਹੋਏ ਸਨ | ਉਨ੍ਹਾਂ ਦੀ ਕੌਂਸਲਿੰਗ ਪੂਰੀ ਹੋ ਚੁੱਕੀ ਹੈ ਅਤੇ 26 ਨਵੰਬਰ ਤੋਂ ਆਫ਼ਲਾਈਨ ਕਲਾਸਾਂ ਵੀ ਸ਼ੁਰੂ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਅੱਗੇ ਵਧਾਉਣਾ, ਉਨ੍ਹਾਂ ਦੀ ਮਾਨਸਿਕ ਤੰਦਰੁਸਤੀ ਦਾ ਧਿਆਨ ਰੱਖਣਾ ਅਤੇ ਦਿੱਲੀ ਦੇ ਹਰ ਬੱਚੇ ਨੂੰ ਬਰਾਬਰ ਦਾ ਮੌਕਾ ਦੇਣ ਦਾ ਯਤਨ ਹੈ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਅੰਤਰਰਾਸ਼ਟਰੀ ਪੰਜਾਬੀ ਸਾਹਿਤਕ ਮੰਚ ਦਿੱਲੀ ਦੀ ਬੈਠਕ ਵਿਚ ਲਏ ਗਏ ਅਹਿਮ ਫ਼ੈਸਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।