04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮਾਘੀ ਮੇਲਾ ਕਾਨਫ਼ਰੰਸ ਦੀ ਤਿਆਰੀ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਮੀਟਿੰਗ

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਇਮਾਨ ਸਿੰਘ ਮਾਨ, ਨਾਲ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ | (ਵਿਚਕਾਰ) ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਮਹਿੰਦਰਪਾਲ ਸਿੰਘ ਪਟਿਆਲਾ | (ਸੱਜੇ) ਮੀਟਿੰਗ ਵਿਚ ਹਾਜ਼ਰ ਹੋਰ ਅਹੁਦੇਦਾਰ ਤੇ ਵਰਕਰ | ਅਜੀਤ ਤਸਵੀਰਾਂ <br/> 27-12-2025
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਮਾਘੀ ਜੋੜ ਮੇਲੇ ਮੌਕੇ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਦੀ ਤਿਆਰੀ ਸੰਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਦੀ ਅਗਵਾਈ 'ਚ ਉਨ੍ਹਾਂ ਦੇ ਗ੍ਰਹਿ ਪਿੰਡ ਵੜਿੰਗ ਵਿਖੇ ਹੋਈ, ਜਿਸ 'ਚ ਕੌਮੀ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਸੂਬਾ ਜਨਰਲ ਸਕੱਤਰ ਪ੍ਰੋਫ਼ੈਸਰ ਮਹਿੰਦਰਪਾਲ ਸਿੰਘ ਪਟਿਆਲਾ ਸਮੇਤ ਸੂਬਾਈ ਆਗੂ, ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਸ਼ਾਮਿਲ ਹੋਏ | ਸਭ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵਲੋਂ ਇਮਾਨ ਸਿੰਘ ਮਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਮੀਟਿੰਗ 'ਚ ਬੋਲਦਿਆਂ ਸ. ਮਾਨ ਨੇ ਕਿਹਾ ਕਿ ਪੰਜਾਬ ਹਰ ਪੱਖੋਂ ਪੱਛੜ ਰਿਹਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੀ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋ ਰਹੀ ਹੈ | ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੈ | ਇਸ ਤੋਂ ਇਲਾਵਾ ਪੰਜਾਬ ਤਰੱਕੀ ਕਰਨ ਦੀ ਬਜਾਏ ਕਰਜ਼ੇ ਦੇ ਬੋਝ ਹੇਠ ਦੱਬਦਾ ਜਾ ਰਿਹਾ ਹੈ | ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਵੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਨੇ ਨਫ਼ਰਤ ਦੀ ਰਾਜਨੀਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਭਲੇ ਦੀ ਕੋਈ ਆਸ ਨਹੀਂ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਮਾਘੀ ਜੋੜ ਮੇਲੇ 'ਤੇ ਵੱਡੀ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਹੋਰ ਪੰਥਕ ਆਗੂ ਸੰਬੋਧਨ ਕਰਨਗੇ | ਇਸ ਮੌਕੇ ਪ੍ਰੋਫਫ਼ਸਰ ਮਹਿੰਦਰ ਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਹਮੇਸ਼ਾ ਸਿੱਖ ਪੰਥ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ ਤੇ ਇਸ ਕਾਨਫ਼ਰੰਸ ਵਿਚ ਵੱਡੀ ਗਿਣਤੀ 'ਚ ਪਹੁੰਚਿਆ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਨੇ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਸਮੂਹ ਲੀਡਰਸ਼ਿਪ ਨੂੰ ਜੀ ਆਇਆ ਆਖਿਆ ਅੇ ਸਭ ਦਾ ਧੰਨਵਾਦ ਕੀਤਾ | ਮੀਟਿੰਗ 'ਚ ਬਹਾਦਰ ਸਿੰਘ ਭਸੌੜ, ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਤੇਜਿੰਦਰ ਸਿੰਘ ਦਿਉਲ ਪ੍ਰਧਾਨ ਯੂਥ ਵਿੰਗ ਪੰਜਾਬ, ਗੁਰਬਖ਼ਸ਼ ਸਿੰਘ ਰੂਬੀ ਬਰਾੜ, ਜਗਜੀਤ ਸਿੰਘ ਸੂਸ਼ਕ, ਸਿਮਰਜੋਤ ਸਿੰਘ ਬਠਿੰਡਾ, ਰੇਸ਼ਮ ਸਿੰਘ ਬਰਾੜ, ਗੁਰਜੰਟ ਸਿੰਘ ਦੀਪ ਸਿੰਘ ਵਾਲਾ, ਬਲਜਿੰਦਰ ਸਿੰਘ ਬਰੀਵਾਲਾ, ਰਾਮ ਮਹਿੰਦਰ ਸਿੰਘ ਮਾਂਗਟਕੇਰ, ਇਕਬਾਲ ਸਿੰਘ ਬਾਜਾ ਮਰਾੜ੍ਹ, ਗੁਰਦੀਪ ਸਿੰਘ ਮਾਂਗਟਕੇਰ, ਬਲਜੀਤ ਸਿੰਘ ਮਾਂਗਟਕੇਰ, ਗੁਰਮੀਤ ਸਿੰਘ ਵੜਿੰਗ, ਵੀਰਪਾਲ ਕੌਰ ਦੋਦਾ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਆਦਿ ਹਾਜ਼ਰ ਸਨ | ਮੀਟਿੰਗ 'ਚ ਪੰਥਕ ਆਗੂ ਦਵਿੰਦਰ ਸਿੰਘ ਹਰੀਏਵਾਲਾ ਵੀ ਸ਼ਾਮਿਲ ਹੋਏ ਤੇ ਸਹਿਯੋਗ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਜਥੇਬੰਦੀਆਂ ਦੀ ਬਿਜਲੀ ਸੋਧ ਬਿੱਲ ਤੇ ਮਹਿਕਮੇ ਦੀਆਂ ਸਰਕਾਰੀ ਜ਼ਮੀਨਾਂ ਵੇਚਣ ਦੇ ਵਿਰੋਧ 'ਚ ਮੀਟਿੰਗ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ 4 ਨੂੰ ਬਾਘਾ ਪੁਰਾਣਾ ਦੀ ਅਨਾਜ ਮੰਡੀ ਤੋਂ ਕੀਤਾ ਜਾਵੇਗਾ ਮੋਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।