27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਕੀਰਤਨ ਦਰਬਾਰ ਕਰਵਾਇਆ

ਅਜੀਤ ਡੈਸਕ 02-06-2025
ਕਪੂਰਥਲਾ, 1 ਜੂਨ (ਸਡਾਨਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਵਿਖੇ ਬੀਤੇ 40 ਦਿਨਾਂ ਤੋਂ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਗੁਰੂ ਨਾਨਕ ਇਸਤਰੀ ਸਤਿਸੰਗ ਸਭਾ ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਹਰਨਾਮ ਸਿੰਘ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਮੌਕੇ ਕੀਰਤਨ ਦਰਬਾਰ ਦੌਰਾਨ ਭਾਈ ਤਜਿੰਦਰਪਾਲ ਸਿੰਘ ਯੂ.ਐਸ.ਏ. ਵਾਲੇ ਗੁਰੂ ਨਾਨਕ ਇਸਤਰੀ ਸਤਿਸੰਗ ਸਭਾ ਤੇ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ ਤੇ ਉਨ੍ਹਾਂ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਜਥੇ. ਜਸਵਿੰਦਰ ਸਿੰਘ ਬੱਤਰਾ, ਜਥੇ. ਸੁਖਜਿੰਦਰ ਸਿੰਘ ਬੱਬਰ, ਬੀਬੀ ਅੰਮਿ੍ਤ ਕੌਰ, ਬਾਬਾ ਲਾਲ ਸਿੰਘ, ਰਸ਼ਪਾਲ ਸਿੰਘ ਸਿਟੀ ਕੇਬਲ, ਬਲਵਿੰਦਰ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਬਲਦੇਵ ਸਿੰਘ ਮਠਾੜੂ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਮਠਾੜੂ, ਹਰਜੀਤ ਸਿੰਘ ਭਾਟੀਆ, ਭੁਪਿੰਦਰ ਸਿੰਘ, ਪ੍ਰੀਤਪਾਲ ਸਿੰਘ, ਜਸਵਿੰਦਰ ਸਿੰਘ ਬਿੱਲਾ, ਜਸਮੀਤ ਸਿੰਘ, ਜਸਬੀਰ ਸਿੰਘ ਰਾਣਾ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਸਮਰ ਕੈਂਪ ਅਗਲੀ ਖ਼ਬਰ ਰਾਣਾ ਇੰਦਰਪ੍ਰਤਾਪ ਸਿੰਘ ਅੱਜ ਹਲਕਾ ਨਿਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।