27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਨਸ਼ੀਲੇ ਪਾਊਡਰ ਦੇ ਮਾਮਲੇ 'ਚੋਂ ਇਕ ਬਰੀ

ਅਜੀਤ ਡੈਸਕ 15-07-2025
ਜਲੰਧਰ, 14 ਜੁਲਾਈ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ 65 ਗਰਾਮ ਨਸ਼ੀਲੇ ਪਾਊਡਰ ਦੀ ਬਰਾਮਦਗੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਰਮਨ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ਦਾਨਿਸ਼ਮੰਦਾ, ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਸੇ ਕੇਸ 'ਚ ਗਗਨਦੀਪ ਸਿੰਘ ਪੁੱਤਰ ਕਬੀਰ ਸਿੰਘ ਵਾਸੀ ਸ਼ਿਵਾ ਜੀ ਨਗਰ, ਬਸਤੀ ਦਾਨਿਸ਼ਮੰਦਾ, ਜਲੰਧਰ ਦੀ ਕੇਸ ਦੌਰਾਨ ਮੌਤ ਹੋ ਚੁੱਕੀ ਹੈ ਤੇ ਇੱਕ ਹੋਰ ਵਿਅਕਤੀ ਨਿਖਿਲ ਵਰਮਾ ਪੁੱਤਰ ਸ਼ਾਮ ਵਾਸੀ ਬਸਤੀ ਗੁਜ਼ਾਂ, ਜਲੰਧਰ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ | ਇਨ੍ਹਾਂ ਸਾਰਿਆਂ ਖ਼ਿਲਾਫ਼ ਮਿਤੀ 8 ਅਪ੍ਰੈਲ 2017 ਨੂੰ ਥਾਣਾ 5 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਪਿਛਲੀ ਖ਼ਬਰ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਕੈਦ ਅਗਲੀ ਖ਼ਬਰ ਕਾਂਗਰਸੀ ਕੌਂਸਲਰਾਂ ਨੇ ਨਗਰ ਨਿਗਮ 'ਚ ਸੁਣਵਾਈ ਨਾ ਹੋਣ ਦੀ ਕੀਤੀ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।