ਜਲੰਧਰ, 14 ਜੁਲਾਈ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰੁਣ ਕੁਮਾਰ ਗਰਗ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਛੀਨਾ ਪੁੱਤਰ ਭਜਨ ਰਾਮ ਵਾਸੀ ਇੰਦਰਾ ਕਲੋਨੀ, ਫਿਲੌਰ ਨੂੰ 135 ਦਿਨ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 6 ਜਨਵਰੀ 2018 ਨੂੰ ਥਾਣਾ ਫਿਲੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |