27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਮੀਟਿੰਗ

ਅਜੀਤ ਡੈਸਕ 15-07-2025
ਮਲਸੀਆਂ, 14 ਜੁਲਾਈ (ਸੁਖਦੀਪ ਸਿੰਘ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਮਾਣਕ, ਜ਼ਿਲ੍ਹਾ ਜਨਰਲ ਸਕੱਤਰ ਸੁੱਚਾ ਸਿੰਘ ਨੂਰਮਹਿਲ ਦੀ ਅਗਵਾਈ ਹੇਠ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਅਧੀਨ ਪਿੱਛਲੇ 15-20 ਸਾਲਾਂ ਤੋਂ ਇੱਕ ਵਰਕਰ ਦੇ ਰੂਪ 'ਚ ਸੇਵਾਵਾਂ ਨਿਭਾ ਰਹੇ ਇਨਲਿਸਟਮੈਂਟ ਤੇ ਆਉਟਸੋਰਸਿੰਗ ਕਾਮਿਆਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਜਥੇਬੰਦੀ ਵੱਲੋਂ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ, ਪਰ ਅਫ਼ਸੋਸ ਕਿ ਪਿਛਲੀਆਂ ਸਰਕਾਰਾਂ ਤੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਪਰਨਾਲਾ ਉਥੇ ਦਾ ਉਥੇ ਹੀ ਹੈ | ਵਰਕਰਾਂ ਦੀਆਂ ਮੰਗਾਂ ਨੂੰ ਕੋਈ ਬੂਰ ਨਹੀਂ ਪਿਆ, ਉਲਟਾ ਪੰਜਾਬ ਸਰਕਾਰ ਦੀ ਸ਼ਹਿ 'ਤੇ ਵਿਭਾਗ ਨੂੰ ਕਾਰਪੋਰੇਟ ਘਰਾਣਿਆਂ ਦੇ ਸਪੁਰਦ ਕਰਨ ਲਈ ਜਲ ਸਪਲਾਈ ਸਕੀਮਾਂ ਪੰਚਾਇਤਾਂ ਸਿਰ ਮੜ੍ਹਨ ਜਾਂ 'ਸਕਾਡਾ' ਵਰਗੀਆਂ ਲੋਕ ਮਾਰੂ ਤੇ ਰੁਜ਼ਗਾਰ ਮਾਰੂ ਨੀਤੀਆਂ ਨੂੰ ਵਰਕਰ ਸਾਥੀਆਂ ਨੂੰ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਨਜ਼ਰਬੰਦ ਕਰਕੇ ਵੱਡੇ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ, ਜੋ ਕਿ ਸ਼ਰੇਆਮ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ | ਸੂਬਾ ਜੁਆਇੰਟ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ ਨੇ ਕਿਹਾ ਕਿ ਵਰਕਰ ਸਾਥੀਆਂ 'ਤੇ ਜ਼ਬਰ ਕਰਨ ਦੀ ਬਜਾਏ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਸੰਤਾਪ ਹੰਢਾ ਰਹੇ ਕਾਮਿਆਂ ਦਾ ਰੁਜ਼ਗਾਰ ਖੋਹਣ ਦੀ ਬਜਾਏ ਪੱਕੇ ਰੁਜ਼ਗਾਰ ਦਾ ਵਸੀਲਾ ਕਰੇ | ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਹੀ ਸਾਥੀਆਂ 'ਤੇ ਜਬਰ-ਜ਼ੁਲਮ ਦੀਆਂ ਨੀਤੀਆਂ ਚੱਲਦੀਆਂ ਰਹੀਆਂ ਤਾਂ ਮਜ਼ਬੂਰਨ ਪ੍ਰਚੰਡ ਸੰਘਰਸ਼ਾਂ ਦਾ ਰਾਹ ਅਖਤਿਆਰ ਕਰਨਾ ਪਵੇਗਾ | ਇਸ ਮੌਕੇ ਸੂਬਾ ਜੁਆਇੰਟ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ, ਜ਼ਿਲ੍ਹਾ ਵਿੱਤ ਸਕੱਤਰ ਸੁਖਜਿੰਦਰ ਸਿੰਘ ਲਸੂੜੀ, ਜੁਆਇੰਟ ਵਿੱਤ ਸਕੱਤਰ ਰੇਸ਼ਮ ਸਿੰਘ ਭੋਇਪੁਰ, ਮੀਤ ਪ੍ਰਧਾਨ ਬਲਵੀਰ ਸਿੰਘ ਬਾਜਵਾ, ਸਲਾਹਕਾਰ ਲਖਵੀਰ ਰਾਜ ਰੁੜਕਾ ਕਲਾਂ, ਮੰਗਤ ਰਾਮ ਮੁਰੀਦਵਾਲ ਬ੍ਰਾਂਚ ਪ੍ਰਧਾਨ, ਰਣਜੀਤ ਸਿੰਘ ਪੁਆਦੜਾ, ਗੁਰਦਿਆਲ ਸਿੰਘ ਨੂਰਮਹਿਲ, ਕਾਲਾ ਭਾਰੂਵਾਲ, ਵਿਨੋਦ ਕੁਮਾਰ ਬਿਲਗਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੇਸਹਾਰਾ ਪਸ਼ੂ ਨਾਲ ਟਕਰਾ ਕੇ ਗੰਭੀਰ ਜ਼ਖ਼ਮੀ ਹੋਏ ਦਲਬੀਰ ਸਿੰਘ ਲਈ ਫ਼ਰਿਸ਼ਤਾ ਬਣ ਕੇ ਬਹੁੜਿਆ ਪੰਜਾਬ ਪੁਲਿਸ ਦਾ ਏ.ਐੱਸ.... ਅਗਲੀ ਖ਼ਬਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ 'ਆਪ' ਸਰਕਾਰ ਸੂਬੇ 'ਚ 'ਵਿਸ਼ਵ ਕਬੱਡੀ ਕੱਪ' ਕਰਵਾਵੇ- ਐਡ. ਕੋਹਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।