27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਨਸ਼ਿਆਂ ਦੀ ਰੋਕਥਾਮ ਸੰਬੰਧੀ 'ਆਪ' ਆਗੂਆਂ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 15-07-2025
ਜਲੰਧਰ, 14 ਜੁਲਾਈ (ਜਸਪਾਲ ਸਿੰਘ)- ਸਥਾਨਕ ਸਰਕਟ ਹਾਊਸ ਵਿਖੇ 'ਆਪ' ਆਗੂਆਂ ਵਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਮੀਟਿੰਗ 'ਚ ਸ਼ਾਮਿਲ ਕੇਂਦਰੀ ਹਲਕੇ ਦੇ ਨਵ-ਨਿਯੁਕਤ ਵਾਈਸ ਕੋਆਰਡੀਨੇਟਰ ਸੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਯੁੱਧ 'ਚ ਉਹ ਹਰ ਤਰ੍ਹਾਂ ਨਾਲ ਸਹਿਯੋਗ ਕਰਨਗੇ ਤੇ ਇਸ ਮੁਹਿੰਮ ਨੂੰ ਸਫਲ ਕਰਕੇ ਅੰਜ਼ਾਮ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਤੇ ਇਸ ਸਬੰਧੀ 'ਆਪ' ਵਰਕਰ ਪੁਲਿਸ ਦਾ ਪੂਰਾ ਸਹਿਯੋਗ ਕਰਨਗੇ | ਇਸ ਮੌਕੇ ਸ. ਕੈਰੋਂ ਨੇ ਆਪਣੀ ਨਿਯੁਕਤੀ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਗੇ | ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਟ ਹਾਊਸ ਵਿਖੇ ਪੁੱਜਣ 'ਤੇ ਪਾਰਟੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਮੁਖੀ ਅਤਿਨ ਅਗਨੀਹੋਤਰੀ, ਮੀਤ ਪ੍ਰਧਾਨ ਰੌਨੀ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਏ.ਸੀ.ਪੀ. ਅਮਨਦੀਪ ਸਿੰਘ, ਨਗਰ ਨਿਗਮ ਤੋਂ ਸੰਯੁਕਤ ਕਮਿਸ਼ਨਰ ਵਿਕਰਾਂਤ, ਕੈਂਟ ਏ.ਸੀ.ਪੀ. ਬਬਨਦੀਪ ਸਿੰਘ, ਉੱਤਰੀ ਏ.ਸੀ.ਪੀ. ਆਤਿਸ਼ ਭਾਟੀਆ, ਮੈਡਮ ਭੁਪਿੰਦਰ ਕੌਰ ਖਹਿਰਾ, ਨਿਖਿਲ ਅਰੋੜਾ, ਦਵਿੰਦਰ ਸਿੰਘ ਭਟਾਰੂ, ਸਤਿਅਮ ਹੁਸੈਨ, ਸੁਰੇਸ਼ ਕੁਮਾਰ, ਵਿਜੇ ਕੁਮਾਰ, ਤਰਸੇਮ ਲਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਿੰਦੀ ਕਾਵਿ ਸੰਗ੍ਰਹਿ 'ਅਲਫ਼ਾਜ਼ ਕੇ ਪਰਿੰਦੇ' ਲੋਕ ਅਰਪਿਤ <br/> ਅਗਲੀ ਖ਼ਬਰ ਈਜ਼ੀ ਰਜਿਸਟਰੇਸ਼ਨ ਦਾ ਸਰਵਰ ਰਿਹਾ ਖ਼ਰਾਬ, ਲੋਕ ਹੋਏ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।