ਜਲੰਧਰ , 14 ਜੁਲਾਈ (ਅ. ਪ੍ਰਤੀ.)- ਅੱਜ ਕੈਬਨਿਟ ਮੰਤਰੀ ਮਹਿੰਦਰ ਭਗਤ ਨਾਲ ਉਨ੍ਹਾਂ ਦੇ ਨਿਵਾਸ ਭਾਰਗਵ ਕੈਂਪ 'ਚ ਆਏ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ਕੋਵਿਡ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਤੋਂ ਬਾਵਜੂਦ ਵੀ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ | ਆਸ਼ਾ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਵੇਤਨ 'ਚ ਕੋਈ ਵਾਧਾ ਨਹੀਂ ਕੀਤਾ ਗਿਆ, ਨਾ ਹੀ ਸਰਕਾਰੀ ਭੱਤੇ ਮਿਲ ਰਹੇ ਹਨ, ਇਥੋਂ ਤੱਕ ਕਿ ਉਨ੍ਹਾਂ ਨੂੰ ਤਨਖ਼ਾਹ ਵੀ ਸਮੇਂ ਸਿਰ ਨਹੀਂ ਮਿਲਦੀ | ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਸ਼ਾ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਸਬੰਧਤ ਵਿਭਾਗ ਤੱਕ ਪਹੁੰਚਾਉਣਗੇ |