ਜਲੰਧਰ, 14 ਜੁਲਾਈ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰੁਣ ਕੁਮਾਰ ਗਰਗ ਦੀ ਅਦਾਲਤ ਨੇ 5 ਗਰਾਮ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਿੰਦਰ ਉਰਫ਼ ਰੇਖਾ ਪਤਨੀ ਸੁਰਜੀਤ ਕੁਮਾਰ ਵਾਸੀ ਗੰਨਾ ਪਿੰਡ, ਫਿਲੌਰ ਨੂੰ 40 ਦਿਨ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 11 ਅਗਸਤ 2023 ਨੂੰ ਥਾਣਾ ਫਿਲੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |