27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਪਿੰਡ ਮਾਂਗੇਕੀ ਵਿਖੇ ਨੰਦ ਸਿੰਘ ਸੰਸੋਆ ਦੀ ਯਾਦ 'ਚ ਲਾਏ ਬੂਟੇ

ਅਜੀਤ ਡੈਸਕ 15-07-2025
ਜਲੰਧਰ, 14 ਜੁਲਾਈ (ਜਸਪਾਲ ਸਿੰਘ)- ਮਰਹੂਮ ਸ. ਨੰਦ ਸਿੰਘ ਸੰਸੋਆ ਦੀ ਯਾਦ 'ਚ ਉਨ੍ਹਾਂ ਦੇ ਪਿੰਡ ਮਾਂਗੇਕੀ ਵਿਖੇ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬੀ ਸਾਹਿਤ ਸਭਾ ਜਲੰਧਰ ਛਾਉਣੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਸੰਸੋਆ ਨੇ ਦੱਸਿਆ ਕਿ ਇਹ ਕਾਰਜ ਉਨ੍ਹਾਂ ਵੱਲੋਂ ਆਪਣੇ ਬਜ਼ੁਰਗਾਂ ਵੱਲੋਂ ਪਾਈ ਪਿਰਤ ਨੂੰ ਅੱਗੇ ਤੋਰਦਿਆਂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਦਾਦਾ ਜੀ ਸ. ਨੰਦ ਸਿੰਘ ਸੰਸੋਆ ਕੁਦਰਤ ਦੇ ਪ੍ਰਤੀ ਬਹੁਤ ਸੰਵੰਦਨਸ਼ੀਲ ਸੋਚ ਰੱਖਦੇ ਸਨ ਤੇ ਉਨ੍ਹਾਂ ਦੇ ਹੱਥੋਂ ਕੋਈ ਸੱਠ ਸਾਲ ਪਹਿਲਾਂ ਲੱਗੇ ਫਲਦਾਰ ਬੂਟੇ ਹੁਣ ਵਿਸ਼ਾਲ ਰੁੱਖ ਬਣ ਚੁੱਕੇ ਹਨ ਤੇ ਉਹ ਭਰਪੂਰ ਫਲ ਦੇ ਰਹੇ ਹਨ | ਅੱਜ ਉਹ ਉਸੇ ਲੜੀ ਨੂੰ ਅੱਗੇ ਤੋਰਦੇ ਹੋਏ ਆਉਣ ਵਾਲੀ ਪੀੜ੍ਹੀ ਲਈ ਬੂਟੇ ਲਾਉਣ ਦੀ ਮੁਹਿੰਮ ਨੂੰ ਜਾਰੀ ਰੱਖ ਰਹੇ ਹਨ | ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਨੌਜਵਾਨ ਪੀੜ੍ਹੀ ਵੀ ਇਸ ਉਪਰਾਲੇ ਤੋਂ ਸੇਧ ਲੈ ਕੇ ਵਾਤਾਵਰਣ ਸੰਭਾਲ ਪ੍ਰਤੀ ਆਪਣੇ ਫਰਜ਼ਾਂ ਨੂੰ ਪੂਰੀ ਸ਼ਿੱਦਤ ਨਾਲ ਨਿਭਾਵੇ | ਸਭਾ ਦੇ ਪ੍ਰਧਾਨ ਤੇ ਉੱਘੇ ਸਾਹਿਤਕਾਰ ਤੇ ਆਲੋਚਕ ਸ. ਹਰਮੀਤ ਸਿੰਘ ਅਟਵਾਲ ਨੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਸ੍ਰੀ ਪੁਨੀਤ ਖੰਨਾ ਨੇ ਕਿਹਾ ਕਿ ਸਾਨੂੰ ਸਭ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ | ਇਸ ਮੌਕੇ ਸ. ਬਲਬੀਰ ਸਿੰਘ ਸੰਸੋਆ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਆਉਣ ਵਾਲੇ ਭਵਿੱਖ ਲਈ ਬਹੁਤ ਲਾਹੇਵੰਦ ਸਿੱਧ ਹੋਣਗੇ | ਸ. ਖੁਸ਼ਪਾਲ ਸਿੰਘ ਮਾਂਗੇਕੀ ਤੇ ਅਮਰਜੀਤ ਸਿੰਘ ਸੰਸੋਆ ਨੇ ਵੀ ਇਸ ਮਾਨਸੂਨ ਸੀਜ਼ਨ ਦÏਰਾਨ ਵੱਧ ਤੋਂ ਵੱਧ ਆਕਸੀਜਨ ਦੇਣ ਵਾਲੇ ਬੂਟੇ ਲਗਾਉਣ ਲਈ ਸਭ ਨੂੰ ਪ੍ਰੇਰਿਤ ਕੀਤਾ | ਇਸ ਕਾਰਜ ਵਿੱਚ ਸੰਕਲਪ ਵੈੱਲਫੇਅਰ ਸੋਸਾਇਟੀ ਅਤੇ ਹਰਿਆਵਲ ਪੰਜਾਬ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ ਹੈ | ਇਸ ਮੌਕੇ ਡਾਕਟਰ ਅਮਿਤ ਗੁਪਤਾ, ਦੀਪਕ ਮੋਂਗਾ, ਗੌਰਵ ਕਪੂਰ, ਪਰਮਜੀਤ ਸਿੰਘ ਕਾਲਾ, ਰਾਜਵੀਰ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਮਕਸੂਦਾਂ ਜਲੰਧਰ 'ਚ ਕੰਪਿਊਟਰ ਵਿਸ਼ੇ ਦੀ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।