27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 15-07-2025
ਜਲੰਧਰ, 14 ਜੁਲਾਈ (ਹਰਵਿੰਦਰ ਸਿੰਘ ਫੁੱਲ)- ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਕਬਾਲ ਸਿੰਘ ਢੀਂਡਸਾ ਨੂੰ ਸ਼ੋ੍ਰਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦਾ ਪ੍ਰਧਾਨ ਬਣਨ 'ਤੇ ਸਨਮਾਨਿਤ ਕੀਤਾ ਗਿਆ | ਅੰਮਿ੍ਤ ਵੇਲੇ ਸਜਾਏ ਗਏ ਹਫ਼ਤਾਵਾਰੀ ਦੀਵਾਨ ਵਿਚ ਚੱਲ ਰਹੀ ਸਹਿਜ ਪਾਠ ਦੀ ਲੜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ | ਗੁਰੂ ਘਰ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ ਨੇ ਇਕਬਾਲ ਸਿੰਘ ਢੀਂਡਸਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ: ਢੀਂਡਸਾ ਦੇ ਜ਼ਿਲ੍ਹਾ ਅਕਾਲੀ ਜਥੇ ਦਾ ਪ੍ਰਧਾਨ ਬਣਨ ਨਾਲ ਜਲੰਧਰ ਸ਼ਹਿਰ ਦੀ ਸਿੱਖ ਸਿਆਸਤ ਮਜ਼ਬੂਤ ਹੋਵੇਗੀ ਤੇ ਜਲੰਧਰ ਦੇ ਸਿੱਖਾਂ ਨੂੰ ਅਕਾਲੀ ਦਲ ਵਿਚ ਜ਼ਿਆਦਾ ਨੁਮਾਇੰਦਗੀ ਮਿਲੇਗੀ | ਸਮਾਗਮ ਦੇ ਅੰਤ 'ਚ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਆਏ ਹੋਏ ਸਮੂਹ ਪਤਵੰਤੇ ਸੱਜਣਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ | ਸਟੇਜ ਦੀ ਸੇਵਾ ਗਿਆਨੀ ਗੁਰਮੀਤ ਸਿੰਘ ਜਨਰਲ ਸਕੱਤਰ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਬੇਅੰਤ ਸਿੰਘ ਸਰਹੱਦੀ, ਧਾਰਮਿਕ ਕਮੇਟੀ ਦੇ ਚੇਅਰਮੈਨ ਦਵਿੰਦਰ ਸਿੰਘ ਰਹੇਜਾ, ਗੁਰਮੀਤ ਸਿੰਘ ਬਿੱਟੂ, ਅਕਾਲੀ ਰਛਪਾਲ ਸਿੰਘ, ਮਨਬੀਰ ਸਿੰਘ, ਰਾਜਬੀਰ ਸਿੰਘ, ਇੰਦਰਪਾਲ ਸਿੰਘ ਅਰੋੜਾ, ਗੁਰਜੀਤ ਸਿੰਘ ਪੋਪਲੀ, ਜੋਗਿੰਦਰ ਸਿੰਘ ਬਵੇਜਾ, ਗੁਰਜੀਤ ਸਿੰਘ ਪੋਪਲੀ, ਹਰਬੰਸ ਸਿੰਘ, ਸਤਪਾਲ ਸਿੰਘ ਅਲੱਗ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਆਗੂ ਤਜਿੰਦਰ ਸਿੰਘ ਰਾਮਪੁਰ ਦੇ ਪਿਤਾ ਜਥੇਦਾਰ ਜੋਗਿੰਦਰ ਸਿੰਘ ਥਿੰਦ ਨੂੰ ਅੰਤਿਮ ਵਿਦਾਇਗੀ ਅਗਲੀ ਖ਼ਬਰ ਪਿੰਡ ਮਾਂਗੇਕੀ ਵਿਖੇ ਨੰਦ ਸਿੰਘ ਸੰਸੋਆ ਦੀ ਯਾਦ 'ਚ ਲਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।