26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਥਾਣਾ ਮਹਿਤਪੁਰ ਅਧੀਨ ਆਉਂਦੇ ਪਿੰਡਾਂ 'ਚ ਵਧੀਆਂ ਚੋਰੀ ਦੀਆਂ ਵਾਰਦਾਤਾਂ

ਅਜੀਤ ਡੈਸਕ 15-07-2025
ਜਲੰਧਰ/ਮਹਿਤਪੁਰ, 14 ਜੁਲਾਈ (ਜਸਪਾਲ ਸਿੰਘ, ਲਖਵਿੰਦਰ ਸਿੰਘ)- ਥਾਣਾ ਮਹਿਤਪੁਰ ਦੇ ਅਧੀਨ ਆਉਂਦੇ ਪਿੰਡਾਂ 'ਚ ਪਿਛਲੇ ਕੁੱਝ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਵਧਣ ਕਾਰਨ ਲੋਕਾਂ ਅੰਦਰ ਡਰ ਦੇ ਸਹਿਮ ਦਾ ਮਾਹੌਲ ਹੈ | ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ (ਦੁਆਬਾ) ਦੇ ਬਲਾਕ ਮਹਿਤਪੁਰ ਦੇ ਪ੍ਰਧਾਨ ਕਸ਼ਮੀਰ ਸਿੰਘ ਪਨੂੰ ਦੀ ਅਗਵਾਈ ਹੇਠ ਕਿਸਾਨਾਂ ਦੇ ਇਕ ਵਫਦ ਵਲੋਂ ਐਸ. ਐਸ. ਪੀ. ਨੂੰ ਇਕ ਮੰਗ ਪੱਤਰ ਸੌਂਪ ਕੇ ਚੋਰਾਂ ਨੂੰ ਨੱਥ ਪਾਉਣ ਦੀ ਮੰਗ ਕੀਤੀ ਗਈ ਹੈ | ਸ. ਪਨੂੰ ਨੇ ਦੱਸਿਆ ਕਿ ਚੋਰਾਂ ਨੇ ਇਲਾਕੇ 'ਚ ਬੇਖੌਫ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਤੇ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ 'ਚੋਂ ਲੱਖਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਬੀਤੇ ਮਈ ਮਹੀਨੇ ਜਿੱਥੇ ਪਿੰਡ ਪਛਾੜੀਆਂ ਦੇ ਗੁਰਮੇਲ ਸਿੰਘ ਦੇ ਘਰੋਂ ਚੋਰਾਂ ਨੇ 12-13 ਤੋਲੇ ਸੋਨਾ ਤੇ 2 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਸੀ ਉੱਥੇ ਹਾਲ ਹੀ 'ਚ ਪਿੰਡ ਅਵਾਣ ਖਾਸਾ ਤੋਂ 6 ਤੋਲੇ ਸੋਨਾ ਤੇ ਢਾਈ ਲੱਖ ਰੁਪਏ ਦੀ ਨਕਦੀ 'ਤੇ ਚੋਰਾਂ ਵਲੋਂ ਹੱਥ ਸਾਫ ਕੀਤੇ ਗਏ ਸਨ | ਇਸੇ ਤਰ੍ਹਾਂ ਚੋਰ ਪਿੰਡ ਸਿੰਘਪੁਰ ਤੋਂ ਵੀ 9 ਤੋਲੇ ਸੋਨੇ ਸਮੇਤ ਨਕਦੀ ਚੋਰੀ ਕਰਕੇ ਫਰਾਰ ਹੋ ਗਏ ਸਨ | ਉਨ੍ਹਾਂ ਕਿਹਾ ਕਿ ਇਲਾਕੇ 'ਚ ਲਗਾਤਾਰ ਵਧ ਰਹੀਆਂ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਅੰਦਰ ਪੁਲਿਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਇਲਾਕੇ 'ਚ ਚੋਰਾਂ ਨੂੰ ਨੱਥ ਪਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਚੋਰਾਂ 'ਤੇ ਲਗਾਮ ਕੱਸਣ 'ਚ ਨਾਕਾਮ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਹ ਡੀ. ਐਸ. ਪੀ. ਸ਼ਾਹਕੋਟ ਨੂੰ ਮਿਲ ਚੁੱਕੇ ਹਨ ਤੇ ਅੱਜ ਉਨ੍ਹਾਂ ਵਲੋਂ ਇਹ ਮਾਮਲਾ ਐੱਸ.ਐੱਸ.ਪੀ. ਦੇ ਧਿਆਨ 'ਚ ਲਿਆਂਦਾ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਨਰਿੰਦਰ ਸਿੰਘ, ਬਲਵੀਰ ਸਿੰਘ, ਗੁਰਮੇਲ ਸਿੰਘ, ਗੁਰਦੀਪ ਸਿੰਘ ਤੇ ਹੋਰ ਕਿਸਾਨ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੀਰ ਬਾਬਾ ਕਰੀਮ ਖ਼ਾਨ ਸੱਯਦ ਗੌਂਸ ਪਾਕ ਦਾ ਸਾਲਾਨਾ ਮੇਲਾ ਕਰਵਾਇਆ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਚਿੱਪ ਵਾਲੇ ਮੀਟਰ ਲਗਾਉਣ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।