ਜਲੰਧਰ, 15 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ.ਦੀਪਤੀ ਗੁਪਤਾ ਦੀ ਅਦਾਲਤ ਨੇ 100 ਗਰਾਮ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਪੇਸ਼ ਲਾਲ ਵਾਸੀ ਉੱਤਮ ਵਿਹਾਰ, ਪਾਰਟ-3 ਉੱਤਮ ਨਗਰ, ਨਵੀਂ ਦਿੱਲੀ ਨੂੰ 5 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ ਮਿਤੀ 5 ਮਾਰਚ 2018 ਨੂੰ ਥਾਣਾ 4 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |