17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਜ਼ੁਰਗ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਲੱਗਾ ਤਾਂਤਾ <br/>

ਅਜੀਤ ਡੈਸਕ 16-07-2025
ਕਿਸ਼ਨਗੜ੍ਹ, 15 ਜੁਲਾਈ (ਹੁਸਨ ਲਾਲ)-ਬੀਤੇ ਦਿਨ ਦੁਨੀਆਂ ਦੇ ਸਭ ਤੋਂ ਵੱਡੀ ਉਮਰ ਦੇ ਅੰਤਰਰਾਸ਼ਟਰੀ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਬਿਆਸ ਪਿੰਡ ਨਜ਼ਦੀਕ ਹਾਈਵੇ ਤੇ ਘਰ ਤੋਂ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਲਈ ਜਾਂਦੇ ਸਮੇਂ ਇੱਕ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਤੋਂ ਬਾਅਦ ਜ਼ੇਰੇ ਇਲਾਜ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ | ਉਹ 114 ਸਾਲ ਦੇ ਸਨ ਅਤੇ ਆਖਰੀ ਸਾਹ ਤੱਕ ਪੂਰੀ ਤਰ੍ਹਾਂ ਤੰਦਰੁਸਤ ਰਹੇ | ਇਸ ਘਟਨਾ ਦੀ ਖਬਰ ਜਦੋਂ ਇਲਾਕੇ ਵਿੱਚ ਫੈਲੀ ਤਾਂ ਸਰਦਾਰ ਫੌਜਾ ਸਿੰਘ ਦੇ ਗ੍ਰਹਿ ਵਿਖੇ ਦੁੱਖ ਸਾਂਝਾ ਕਰਨ ਵਾਲਿਆਂ ਦਾ ਸਾਰਾ ਦਿਨ ਤਾਂਤਾ ਲੱਗਾ ਰਿਹਾ | ਇਸ ਮੌਕੇ ਜਿੱਥੇ ਪੂਰੇ ਪਿੰਡ ਨਿਵਾਸੀਆਂ ਸਾਕ ਸਬੰਧੀਆਂ, ਇਲਾਕਾ ਨਿਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉਥੇ ਹੀ ਵੱਖ-ਵੱਖ ਧਾਰਮਿਕ, ਸਮਾਜਿਕ, ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਤੇ ਰਾਜਨੀਤਿਕ ਆਗੂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਸਰਦਾਰ ਫੌਜਾ ਸਿੰਘ ਦੇ ਬੇਟੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਰਦਾਰ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਆਉਣ ਤੋਂ ਬਾਅਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਨਿਚਰਵਾਰ ਦਾ ਦਿਨ ਮਿਥਿਆ ਹੈ, ਲੇਕਿਨ ਦਿਨ ਅਗਾਹ ਵੀ ਹੋ ਸਕਦਾ ਹੈ | ਇਸ ਦੁੱਖ ਦੀ ਘੜੀ 'ਚ ਗੱਲਬਾਤ ਦੌਰਾਨ ਸਰਦਾਰ ਫੌਜਾ ਸਿੰਘ ਦੇ ਬੇਟੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਜੀ ਦਾ ਦਿਹਾਂਤ ਇੱਕ ਸੜਕ ਹਾਦਸੇ ਨਾਲ ਹੋਣ ਕਾਰਨ ਪਰਿਵਾਰ ਨੂੰ ਬਹੁਤ ਹੀ ਗਹਿਰਾ ਸਦਮਾ ਪੁੱਜਾ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਮੈਂਬਰ ਪਾਰਲੀਮੈਂਟ ਰਾਜ ਕੁਮਾਰ ਚੱਬੇਵਾਲ, ਪਵਨ ਕੁਮਾਰ ਟੀਨੂੰ (ਆਪ) ਹਲਕਾ ਇੰਚਾਰਜ ਆਦਮਪੁਰ, ਐਸ.ਐਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸ.ਪੀ. ਸਰਬਜੀਤ ਸਿੰਘ ਰਾਏ, ਡੀ.ਐਸ.ਪੀ. ਕੁਲਵੰਤ ਸਿੰਘ ਐਸ.ਐਚ.ਓ. ਹਰਦੇਵਪ੍ਰੀਤ ਸਿੰਘ,ਐਸ.ਡੀ.ਐਮ. ਵਿਵੇਕ ਕੁਮਾਰ ਮੋਦੀ, ਤਹਿਸੀਲਦਾਰ ਹਰਜਿੰਦਰ ਸਿੰਘ, ਹਰਸੁਲਿੰਦਰ ਸਿੰਘ ਢਿੱਲੋਂ ਪ੍ਰਧਾਨ ਦੁਆਬਾ ਕਿਸਾਨ ਵੈੱਲਫੇਅਰ ਕਮੇਟੀ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ ਬੱਲਾਂ, ਦਿਲਬਾਗ ਸਿੰਘ ਤਲਵੰਡੀ ਭੀਲਾਂ, ਨੰਬਰਦਾਰ ਰਣਜੀਤ ਸਿੰਘ, ਬਲਰਾਜ ਮਡਾਰ ਮੈਂਬਰ ਪੰਚਾਇਤ ਬਿਆਸ ਪਿੰਡ, ਸਾਬਕਾ ਸਰਪੰਚ ਸੰਜੀਵ ਮਡਾਰ, ਬਲਾਕ ਪ੍ਰਧਾਨ ਅਮਰੀਕ ਲਾਲ, ਸੋਮ ਪ੍ਰਕਾਸ਼ ਪੱਪੂ ਨੰਬਰਦਾਰ, ਬਲਵੀਰ ਸਿੰਘ ਭੋਗਲ, ਸਰਦਾਰ ਚੈਚਲ ਸਿੰਘ, ਕੁਲਵਿੰਦਰ ਸਿੰਘ ਖਾਲਸਾ, ਸੁਖਜਿੰਦਰ ਸਿੰਘ ਖਾਲਸਾ, ਮੈਂਬਰ ਪੰਚਾਇਤ ਜੋਰਾ ਸਿੰਘ, ਨਰਿੰਦਰ ਸਿੰਘ ਨਰਿੰਦਰ ਕੁਮਾਰ, ਗੋਪੀ ਸਿੰਘ ਪੰਚ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿਟੀਜ਼ਨ ਬੈਂਕ ਨੇ ਆਪਣੇ ਸਟਾਫ ਲਈ ਕਰਵਾਇਆ ਪ੍ਰੇਰਨਾਦਾਇਕ ਸਮਾਗਮ <br/> ਅਗਲੀ ਖ਼ਬਰ ਬਰਸਾਤੀ ਮੌਸਮ ਦੌਰਾਨ ਸਿਵਲ ਹਸਪਤਾਲ 'ਚ ਰੋਜ਼ਾਨਾ ਆ ਰਹੇ ਸੱਪ ਡੰਗਣ ਦੇ ਮਾਮਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।