ਜਲੰਧਰ, 15 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਨੇ ਮੁੱਖ ਦਫ਼ਤਰ ਨਿਊ ਜਵਾਹਰ ਨਗਰ ਵਿਖੇ ਆਪਣੇ ਸਟਾਫ਼ ਲਈ ਇੱਕ ਪ੍ਰੇਰਣਾਦਾਇਕ ਸਮਾਗਮ ਕਰਵਾਇਆ¢ ਜਿਸ ਦਾ ਉਦਘਾਟਨ ਕਰਦੇ ਹੋਏ ਬੋਰਡ ਆਫ਼ ਡਾਇਰੈਕਟਰਜ਼ ਕਿਹਾ ਕਿ ਕੰਮ ਅਤੇ ਦਫ਼ਤਰ ਪ੍ਰਤੀ ਸੱਚੀ ਸ਼ਰਧਾ ਹੀ ਸਾਨੂੰ ਅੱਗੇ ਲੈ ਜਾ ਸਕਦੀ ਹੈ¢ ਸਮਾਗਮ ਦੇ ਪ੍ਰਮੁੱਖ ਬੁਲਾਰੇ ਗੁਲਰੇਜ਼ ਖ਼ਾਨ ਨੇ ਕਿਹਾ ਕਿ ਕਿਸੇ ਵੀ ਸੰਸਥਾ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਭ ਤੋਂ ਪਹਿਲਾਂ ਆਪਣੇ ਮਨ ਵਿਚ ਇਹ ਧਾਰਨਾ ਰੱਖਣੀ ਚਾਹੀਦੀ ਹੈ ਕਿ ਇਹ ਸੰਸਥਾ ਉਨ੍ਹਾਂ ਦੀ ਆਪਣੀ ਹੈ, ਤਾਂ ਹੀ ਉਹ ਸੰਸਥਾ ਵੱਡੀਆਂ ਉਚਾਈਆਂ ਤੱਕ ਪਹੁੰਚ ਸਕਦੀ ਹੈ¢ ਬੈਂਕ ਦੇ ਪ੍ਰਬੰਧ ਨਿਰਦੇਸ਼ਕ ਡਾ. ਕਰਨ ਸ਼ਰਮਾ ਨੇ ਕਿਹਾ ਕਿ ਸੂਬੇ ਦਾ ਮੋਹਰੀ ਸ਼ਹਿਰੀ ਬੈਂਕ ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਲੰਬੇ ਸਮੇਂ ਤੋਂ ਆਪਣੇ ਗਾਹਕਾਂ ਨੂੰ ਸ਼ਾਨਦਾਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ¢ ਬੈਂਕ ਦੀ ਮਜ਼ਬੂਤ ਵਿੱਤੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਵਿੱਤੀ ਸਾਲ 2024-25 ਵਿਚ ਬੈਂਕ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਬੈਂਕ ਦਾ ਸੰਚਾਲਨ ਲਾਭ 8.87 ਕਰੋੜ ਹੈ ਅਤੇ ਸ਼ੁੱਧ ਐਨ.ਪੀ.ਏ. ਸਿਰਫ਼ 1.07 ਫ਼ੀਸਦੀ ਹੈ | ਉਨ੍ਹਾਂ ਕਿਹਾ ਕਿ ਬੈਕ ਦੀ ਇਹ ਸਥਿਤੀ ਗ੍ਰਾਹਕਾਂ ਅਤੇ ਮੈਂਬਰਾਂ ਦੇ ਭਰੋਸੇ ਦਾ ਹੀ ਨਤੀਜਾ ਹੈ ਕਿ ਅੱਜ ਬੈਂਕ ਨੇ 1069.45 ਕਰੋੜ ਤੋਂ ਵੱਧ ਦੇ ਕਾਰੋਬਾਰ ਦੀਆਂ ਉਚਾਈਆਂ ਨੂੰ ਪਾਰ ਕਰ ਲਿਆ ਹੈ¢ ਉਨ੍ਹਾਂ ਬੈਂਕ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ ਕਿਹਾ ਕਿ ਆਧੁਨਿਕ ਬੈਂਕਿੰਗ ਦੀ ਪ੍ਰਕਿਰਤੀ ਨੂੰ ਧਿਆਨ ਵਿਚ ਰੱਖਦੇ ਹੋਏ, ਬੈਂਕ ਪਹਿਲਾਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਅੱਗੇ ਵਧਾ ਕੇ ਡਿਜੀਟਲ ਲੈਣ-ਦੇਣ ਦਾ ਕੰਮ ਸੁਚਾਰੂ ਢੰਗ ਨਾਲ ਕਰ ਰਿਹਾ ਹੈ ਅਤੇ ਜਲਦੀ ਹੀ ਬੈਂਕ ਦੀਆਂ ਸੇਵਾਵਾਂ ਵਿਚ ਕਈ ਨਵੀਆਂ ਸਹੂਲਤਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ¢ ਪਹਿਲਾਂ ਦਿੱਤਾ ਗਿਆ ਲਾਭ ਅੰਸ਼ ਬੈਂਕ ਦੇ ਮੈਂਬਰਾਂ ਨੂੰ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਬੈਂਕ ਆਪਣੀ ਸਮਾਜਿਕ ਜ਼ਿੰਮੇਵਾਰੀ ਦੇ ਨਾਲ-ਨਾਲ ਜਨਤਕ ਸੇਵਾਵਾਂ ਵੀ ਨਿਭਾ ਰਿਹਾ ਹੈ | ਸਮਾਗਮ 'ਚ ਬੈਂਕ ਦੇ ਡਾਇਰੈਕਟਰ ਬੋਰਡ ਅਤੇ ਬੈਂਕ ਦੀਆਂ ਸਾਰੀਆਂ ਸ਼ਾਖਾਵਾਂ ਦੇ ਸਟਾਫ਼ ਮੈਂਬਰ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ¢