17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਡੀ.ਸੀ. ਵਲੋਂ ਮਾਡਲ ਮੁੜ ਵਸੇਬਾ ਕੇਂਦਰ ਸ਼ੇਖੇ ਪਿੰਡ ਦਾ ਦੌਰਾ <br/>

ਅਜੀਤ ਡੈਸਕ 16-07-2025
ਚੁਗਿੱਟੀ/ਜੰਡੂਸਿੰਘਾ, 15 ਜੁਲਾਈ (ਨਰਿੰਦਰ ਲਾਗੂ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਸ਼ੇਖੇ ਪਿੰਡ ਵਿਖੇ ਮਾਡਲ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨ ਦੌਰਾਨ ਸੰਬੰਧਿਤ ਵਿਭਾਗਾਂ ਨੂੰ ਅਗਲੇ ਮਹੀਨੇ ਤੱਕ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਸਥਾਨ 'ਤੇ ਅਤਿ-ਆਧੁਨਿਕ ਮੁੜ ਵਸੇਬਾ ਕੇਂਦਰ ਬਣਾਇਆ ਜਾਵੇਗਾ, ਜੋ ਕਿ ਜਿਮਨੇਜ਼ੀਅਮ, ਹੁਨਰ ਵਿਕਾਸ ਕੇਂਦਰ, ਗਾਰਡਨ, ਕਾਊਾਸਲਿੰਗ ਰੂਮ, ਯੋਗਾ ਕੇਂਦਰ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ | ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਸਹੂਲਤਾਂ ਦਾ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਦੀ ਮੁੜ ਵਸੇਬਾ ਪ੍ਰਕਿਰਿਆ ਮੁਕੰਮਲ ਕਰਨਾ, ਉਪਰੰਤ ਸਮਾਜ ਵਿਚ ਸਮਾਜਿਕ ਤੰਦਾਂ ਮਜ਼ਬੂਤ ਕਰ ਕੇ ਉਨ੍ਹਾਂ ਦੇ ਜੀਵਨ ਵਿਚ ਬਦਲਾਅ ਲਿਆਉਣਾ ਹੈ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ ਵੀ ਮੌਜੂਦ ਸਨ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਕੇਂਦਰ ਦੇ ਨਵੀਨੀਕਰਨ ਲਈ ਕੀਤੇ ਗਏ ਕਾਰਜਾਂ ਦਾ ਮੁਲਾਂਕਣ ਕੀਤਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਰਧਾਰਤ ਸਮੇਂ ਦੇ ਅੰਦਰ ਇਸ ਦੇ ਕੰਮ ਮੁਕੰਮਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਇਹ ਕੇਂਦਰ ਨਸ਼ਿਆਂ ਦੀ ਦਲਦਲ 'ਚੋਂ ਨਿਕਲ ਰਹੇ ਵਿਅਕਤੀਆਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ ਅਤੇ ਇਹ ਯਕੀਨੀ ਬਣਾਏਗਾ ਕਿ ਉਹ ਸਮਾਜ ਵਿਚ ਸਨਮਾਨ ਨਾਲ ਜੁੜ ਸਕਣ | ਡਾ. ਅਗਰਵਾਲ ਨੇ ਦੱਸਿਆ ਕਿ ਮਾਡਲ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਅਗਸਤ 2025 ਤੱਕ ਹੋਣ ਦੀ ਉਮੀਦ ਹੈ ਅਤੇ ਇਹ ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਇਕ ਹੋਰ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਲੰਮਾ ਪਿੰਡ-ਜੰਡੂਸਿੰਘਾ ਮਾਰਗ ਨੂੰ ਚੌੜਾ ਤੇ ਚਹੁੰਮਾਰਗੀ ਕਰਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ <br... ਅਗਲੀ ਖ਼ਬਰ ਪਸਰੀਚਾ ਹਸਪਤਾਲ 'ਚ ਕਰਵਾਇਆ ਪਲਾਸਟਿਕ ਅਤੇ ਕਾਸਮੈਟਿਕ ਸਰਜਰੀ ਸੰਬੰਧੀ ਜਾਗਰੂਕਤਾ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।